ਜਲੰਧਰ, 1 ਅਪ੍ਰੈਲ (ਚੰਦੀਪ ਭੱਲਾ)- ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ 'ਤੇ ਨਗਰ ਨਿਗਮ ਜਲੰਧਰ ਵਲੋਂ ਲਗਾਤਾਰ ਕੀਤੇ ਯਤਨਾਂ ਸਦਕਾ ਸ਼ਹਿਰ ਦੇ 21 ਵਾਰਡਾਂ ਨੂੰ ਪੂਰੀ ਤਰ੍ਹਾਂ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ ¢ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇੱਥੇ ਸੁਸਾਇਟੀ ਫਾਰ ਪ੍ਰੀਵੈਂਸ਼ਨ ਆਫ਼ ਕਰੂਐਲਿਟੀ ਟੂ ਐਨੀਮਲਜ਼, ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀ ਅਤੇ ਐਨੀਮਲ ਬਰਥ ਕੰਟਰੋਲ ਰੂਲਜ਼ 2023 ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬੇਸਹਾਰਾ ਪਸ਼ੂਆਂ ਅਤੇ ਨਾਗਰਿਕਾਂ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ ¢ ਉਨ੍ਹਾਂ ਦੱਸਿਆ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਵੱਖ-ਵੱਖ ਵਾਰਡਾਂ ਦੀ ਚੈਕਿੰਗ ਕਰਕੇ ਬੇਸਹਾਰਾ ਪਸ਼ੂਆਂ ਨੂੰ ਗਊਸ਼ਲਾਵਾਂ 'ਚ ਪਹੁੰਚਾਇਆ ਗਿਆ, ਜਿਸ ਸਦਕਾ ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਸਫ਼ਲਤਾਪੂਰਵਕ ਨਜਿੱਠਿਆ ਗਿਆ ਹੈ¢ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਗਰ ਨਿਗਮ ਨੂੰ ਸਬੰਧਤਾਂ ਵੱਲੋਂ ਵਾਰਡ ਬੇਸਹਾਰਾ ਪਸ਼ੂ ਮੁਕਤ ਹੋਣ ਸਬੰਧੀ ਸਰਟੀਫਿਕੇਟ ਵੀ ਸੌਂਪੇ ਗਏ ਹਨ ¢ ਇਸ ਮÏਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੀ ਮÏਜੂਦ ਸਨ¢ ਡਾ. ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਹੋਰਨਾਂ ਵਾਰਡਾਂ ਨੂੰ ਵੀ ਇਸੇ ਤਰਜ਼ 'ਤੇ ਬੇਸਹਾਰਾ ਪਸ਼ੂਆਂ ਤੋਂ ਮੁਕਤ ਕਰਨ ਦੀ ਹਦਾਇਤ ਕੀਤੀ ¢ ਇਸ ਦÏਰਾਨ ਡਿਪਟੀ ਕਮਿਸ਼ਨਰ ਨੇ ਐਨੀਮਲ ਬਰਥ ਕੰਟਰੋਲ (ਏ.ਬੀ.ਸੀ.) ਪ੍ਰੋਗਰਾਮ ਤਹਿਤ ਲਾਵਰਿਸ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਦਾ ਵੀ ਜਾਇਜ਼ਾ ਲਿਆ ¢ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਾਰਡ ਨੰ. 8,9,10 ਤੇ 11 'ਚ ਕੁੱਤਿਆਂ ਦੀ ਸਟਰਲਾਈਜ਼ੇਸ਼ਨ ਸਫ਼ਲਤਾਪੂਰਵਕ ਮੁਕੰਮਲ ਕਰ ਲਈ ਗਈ ਹੈ ਅਤੇ ਹੁਣ ਵਾਰਡ ਨੰ. 5,6 ਤੇ 12 ਵਿੱਚ ਸਟਰਲਾਈਜ਼ੇਸ਼ਨ ਦਾ ਕੰਮ ਜਾਰੀ ਹੈ¢ ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਮਾਰਚ ਮਹੀਨੇ ਦÏਰਾਨ ਕਰੀਬ 400 ਕੁੱਤਿਆਂ ਦੀ ਸਟਰਲਾਈਜ਼ੇਸ਼ਨ ਕੀਤੀ ਗਈ ਹੈ¢ ਡਾ. ਅਗਰਵਾਲ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਸ਼ੂ ਪਾਲਕਾਂ ਤੇ ਡੇਅਰੀ ਮਾਲਕਾਂ ਨੂੰ ਦੁੱਧ ਛੱਡ ਚੁੱਕੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਦੀ ਬਜਾਏ ਕੰਨੀਆਂ ਕਲਾਂ ਅਤੇ ਕਰਤਾਰਪੁਰ ਸਥਿਤ ਸਰਕਾਰੀ ਗਊਸ਼ਲਾਵਾਂ 'ਚ ਭੇਜਣ ਲਈ ਜਾਗਰੂਕ ਕੀਤਾ ਜਾਵੇ ਤਾਂ ਜੋ ਬੇਜ਼ੁਬਾਨ ਪਸ਼ੂਧਨ ਦੀ ਢੁਕਵੀਂ ਸੰਭਾਲ ਯਕੀਨੀ ਬਣਾਈ ਜਾ ਸਕੇ ¢ ਮੀਟਿੰਗ ਦÏਰਾਨ ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕÏਰ ਤੋਂ ਇਲਾਵਾ ਪਸ਼ੂ ਪਾਲਣ ਵਿਭਾਗ ਅਤੇ ਹੋਰਨਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮÏਜੂਦ ਸਨ¢