ਜਲੰਧਰ, 1 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜਲੰਧਰ ਸ਼ਹਿਰੀ ਦੇ ਅਹੁਦੇਦਾਰਾਂ ਦੀ ਇਕ ਅਹਿਮ ਇਕੱਤਰਤਾ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਸਕੱਤਰ ਜਨਰਲ ਦੀ ਅਗਵਾਈ ਹੇਠ ਹੋਈ | ਜਿਸ 'ਚ ਪੰਥ ਦੇ ਬੋਲ ਬਾਲੇ ਲਈ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਜਲੰਧਰ ਵਿਚ ਮਜਬੂਤ ਕਰਨ ਲਈ ਡੂੰਘੀਆਂ ਵਿਚਾਰਾਂ ਹੋਈਆਂ | ਇਸ ਮੌਕੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਜ਼ਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ ਅਮਰਜੀਤ ਸਿੰਘ ਕਿਸ਼ਨਪੁਰਾ ਨੂੰ ਜਲਦ ਸਾਰੇ ਸਰਕਲਾਂ ਦੇ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਦੀ ਨਿਯੁਕਤੀ ਕਰਨ ਲਈ ਕਿਹਾ | ਉਨ੍ਹਾਂ ਦੱਸਿਆ ਕਿ ਪਾਰਟੀ ਵਲੋਂ ਜਲਦ ਹੀ ਯੂਥ ਅਕਾਲੀ ਦਲ ਦਾ ਯੂਨਿਟ ਵੀ ਸਥਾਪਿਤ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਬੀਬੀ ਹਰਜੀਤ ਕÏਰ ਤਲਵੰਡੀ ਅਤੇ ਬੀਬੀ ਸਿਮਰਜੀਤ ਕੌਰ ਨੂੰ ਇਸਤਰੀ ਵਿੰਗ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਲਈ ਅਪੀਲ ਕੀਤੀ | ਜਥੇਦਾਰ ਵਡਾਲਾ ਨੇ ਕਿਹਾ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਹੈ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਹੁਕਮਨਾਮੇ ਅਨੁਸਾਰ ਦਲ ਦੀ ਸਥਾਪਨਾ ਹੋਈ ਹੈ ਅਤੇ ਇਸ ਦੀ ਅਗਵਾਈ ਗਿਆਨੀ ਹਰਪ੍ਰੀਤ ਸਿੰਘ ਕਰ ਰਹੇ ਹਨ | ਇਸ ਮੌਕੇ ਗੁਰਸ਼ੇਰ ਸਿੰਘ ਸਿੱਧੂ, ਮਹਿੰਦਰ ਪਾਲ ਸਿੰਘ ਬਿਨਾਕਾ, ਅਮਰਜੀਤ ਸਿੰਘ ਕਿਸ਼ਨਪੁਰਾ ਜ਼ਿਲ੍ਹਾ ਪ੍ਰਧਾਨ ਜਲੰਧਰ ਸ਼ਹਿਰੀ, ਜਸਵਿੰਦਰ ਸਿੰਘ ਡੋਲਫਿਨ, ਜਥੇਦਾਰ ਜਗਜੀਤ ਸਿੰਘ ਗਾਬਾ, ਐਮ. ਐਸ. ਸਹਿਗਲ, ਕੁਲਵਿੰਦਰ ਸਿੰਘ ਚੀਮਾ, ਜਸਵਿੰਦਰ ਸਿੰਘ ਜੱਸਾ, ਗੁਰਮਖ ਸਿੰਘ, ਹਰਭਜਨ ਸਿੰਘ ਮਕਸੂਦਾਂ, ਤਜਿੰਦਰ ਸਿੰਘ ਸਿਆਲ, ਜਰਨੈਲ ਸਿੰਘ ਗੜ੍ਹਦੀਵਾਲ ਤੇ ਗੁਰਸੰਤ ਸਿੰਘ ਆਦਿ ਵੀ ਮੌਜੂਦ ਸਨ |