14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਬਿਜਲੀ ਮਹਿਕਮੇ 'ਚ ਭਰਤੀ ਸੰਬੰਧੀ ਪੰਜਾਬੀ ਲਾਜ਼ਮੀ ਦੀ ਸ਼ਰਤ ਹਟਾਉਣਾ ਨੌਜਵਾਨਾਂ ਨਾਲ ਧੋਖਾ-ਸੋਨੂੰ ਸੰਧਰ

Ad Position 21
No active advertisement
ਅਜੀਤ ਡੈਸਕ 02-04-2026
ਜਲੰਧਰ, 1 ਅਪ੍ਰੈਲ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਬੁਲਾਰੇ ਜਗਦੀਪ ਸਿੰਘ ਸੋਨੂੰ ਸੰਧਰ ਨੇ ਬਿਜਲੀ ਵਿਭਾਗ ਵਲੋਂ ਸਹਾਇਕ ਲਾਈਨ ਮੈਨ ਦੀ ਭਰਤੀ ਲਈ 10ਵੀਂ ਜਮਾਤ 'ਚ ਲਾਜ਼ਮੀ ਪੰਜਾਬੀ ਵਿਸ਼ੇ ਦੀ ਸ਼ਰਤ ਨੂੰ ਹਟਾਉਣਾ ਪੰਜਾਬ ਵਿਰੋਧੀ ਫੈਸਲਾ ਹੈ ਤੇ ਕਾਂਗਰਸ ਇਸ ਦਾ ਡੱਟ ਕੇ ਵਿਰੋਧ ਕਰਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਜਾਰੀ ਨੋਟੀਫਿਕੇਸ਼ਨ ਰਾਹੀਂ ਸਹਾਇਕ ਲਾਈਨ ਮੈਨ ਦੀ ਭਰਤੀ ਲਈ ਪੰਜਾਬੀ ਲਾਜ਼ਮੀ ਦੀ ਸ਼ਰਤ ਰੱਖੀ ਗਈ ਸੀ ਪਰ 30 ਮਾਰਚ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ 'ਚ ਇਸ ਸ਼ਰਤ ਨੂੰ ਹਟਾ ਦਿੱਤਾ ਗਿਆ | ਅਜਿਹਾ ਕਰਕੇ ਪੰਜਾਬ ਸਰਕਾਰ ਨਾ ਕੇਵਲ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕਰ ਰਹੀ ਹੈ, ਬਲਕਿ ਉਨ੍ਹਾਂ ਦਾ ਹੱਕ ਵੀ ਖੋਹ ਰਹੀ ਹੈ | ਜਦਕਿ ਇਸ ਤੋਂ ਪਹਿਲਾਂ ਦਸਵੀਂ 'ਚ ਪੰਜਾਬੀ ਲਾਜ਼ਮੀ ਦੀ ਸ਼ਰਤ ਨਾਲ ਪੰਜਾਬ ਦੇ ਨÏਜਵਾਨ ਹੀ ਇਸ ਭਰਤੀ ਪ੍ਰੀਕਿਰਿਆ ਦਾ ਹਿੱਸਾ ਬਣਕੇ ਨÏਕਰੀ ਪ੍ਰਾਪਤ ਕਰ ਸਕਦੇ ਸੀ ਪਰ ਹੁਣ ਸਰਕਾਰ ਵਲੋਂ ਲਾਜ਼ਮੀ ਪੰਜਾਬੀ ਵਿਸ਼ੇ ਦੀ ਸ਼ਰਤ ਹਟਾਉਣ ਨਾਲ ਪੰਜਾਬ ਤੋਂ ਬਾਹਰਲੇ ਨÏਜਵਾਨਾਂ ਨੂੰ ਪੰਜਾਬ ਵਿੱਚ ਨÏਕਰੀਆਂ ਦੇਣ ਲਈ ਰਾਹ ਪੱਧਰਾ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਬਾਲਾਜੀ ਦੀ ਚੌਂਕੀ 4 ਨੂੰ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜਥੇਦਾਰ ਵਡਾਲਾ ਦੀ ਅਗਵਾਈ ਹੇਠ ਮੀਟਿੰਗ
Ad Position 24