14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਯਕਮੁਸ਼ਤ ਰਾਹਤ ਨੀਤੀ ਦੀ ਮਿਆਦ ਵਧਣ ਨਾਲ ਲੋਕਾਂ ਨੂੰ ਹੋਵੇਗਾ ਫਾਇਦਾ-ਰੰਧਾਵਾ

Ad Position 21
No active advertisement
ਅਜੀਤ ਡੈਸਕ 02-04-2026
ਜਲੰਧਰ, 1 ਅਪ੍ਰੈਲ (ਸ਼ਿਵ)- ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਨੂੰ ਪ੍ਰਮੁੱਖਤਾ ਦਿੰਦਿਆਂ ਇੱਕ ਵੱਡਾ ਅਤੇ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਦੀ ਬੇਨਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਰਕਾਰ ਵਲੋਂ ਯਕ ਮੁਸ਼ਤ ਰਾਹਤ ਨੀਤੀ ਦਾ ਐਲਾਨ ਕੀਤਾ ਗਿਆ ਸੀ, ਜਿਸ ਨਾਲ ਸੰਬੰਧਿਤ ਹਿੱਸੇਦਾਰਾਂ ਅਤੇ ਆਮ ਜਨਤਾ ਨੂੰ ਵੱਡੀ ਰਾਹਤ ਮਿਲੀ ਹੈ | ਇਹ ਨੀਤੀ ਵਿਸ਼ੇਸ਼ ਤÏਰ 'ਤੇ ਉਨ੍ਹਾਂ ਲੋਕਾਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ ਜੋ ਲੰਮੇ ਸਮੇਂ ਤੋਂ ਵੱਖ-ਵੱਖ ਪ੍ਰਸ਼ਾਸਕੀ ਅਤੇ ਕਾਨੂੰਨੀ ਕਾਰਵਾਈਆਂ ਵਿਚ ਫਸੇ ਹੋਏ ਸਨ | ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਸਰਕਾਰ ਨੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਮÏਜੂਦਾ ਸਥਿਤੀ ਨੂੰ ਸਮਝਦਿਆਂ ਇਸ ਪਾਲਿਸੀ ਦੀ ਮਿਆਦ ਨੂੰ ਇੱਕ ਵਾਰ ਫਿਰ ਵਧਾ ਕੇ 15 ਜੂਨ 2026 ਤੱਕ ਕਰ ਦਿੱਤਾ ਹੈ | ਇਹ ਮਿਆਦ ਵਾਧਾ ਸਰਕਾਰ ਦੇ ਸਕਾਰਾਤਮਿਕ, ਜਵਾਬਦੇਹ ਅਤੇ ਸੰਵੇਦਨਸ਼ੀਲ ਰਵੱਈਏ ਨੂੰ ਦਰਸਾਉਂਦਾ ਹੈ, ਜਿਸ ਦਾ ਮਕਸਦ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਹੈ¢ | ਸ. ਰੰਧਾਵਾ ਨੇ ਮੁੱਖ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰ-ਦਰਸ਼ੀ ਸੋਚ ਅਤੇ ਲੋਕ ਭਲਾਈ ਪ੍ਰਤੀ ਵਚਨਬੱਧਤਾ ਕਾਬਿਲ-ਏ-ਤਾਰੀਫ਼ ਹੈ | ਪੰਜਾਬ ਸਰਕਾਰ ਦਾ ਇਹ ਕਦਮ ਇੱਕ ਵਾਰ ਫਿਰ ਸਾਬਤ ਕਰਦਾ ਹੈ ਕਿ ਉਹ ਲੋਕਾਂ ਦੀ ਭਲਾਈ, ਸੁਸ਼ਾਸਨ ਅਤੇ ਪਾਰਦਰਸ਼ੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਫੋਕਲ ਪੁਆਇੰਟ ਦੇ ਪਲਾਟਾਂ ਨੂੰ ਫ੍ਰੀਹੋਲਡ ਬਣਾਉਣ ਦੀ ਯੋਜਨਾ ਦੀ ਤਾਰੀਖ਼ 'ਚ ਵਾਧੇ ਦੀ ਮੰਗ ਅਗਲੀ ਖ਼ਬਰ ਪ੍ਰੇਮਿਕਾ ਵਲੋਂ ਮਿਲ ਰਹੀਆਂ ਧਮਕੀਆਂ ਕਾਰਨ ਨÏਜਵਾਨ ਨੇ ਲਾਇਆ ਫਾਹਾ
Ad Position 24