14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਢੱਕ ਮਜਾਰਾ ਦੀਆਂ ਸੰਗਤਾਂ ਨੇ ਕੀਤੀ ਗੁਰਧਾਮਾਂ ਦੀ ਯਾਤਰਾ

Ad Position 21
No active advertisement
ਅਜੀਤ ਡੈਸਕ 02-04-2026
ਅੱਪਰਾ/ਲਸਾੜਾ, 1 ਅਪ੍ਰੈਲ (ਦਲਵਿੰਦਰ ਸਿੰਘ ਅੱਪਰਾ/ਲਖਵੀਰ ਸਿੰਘ ਖੁਰਦ)- ਕਰੀਬੀ ਪਿੰਡ ਢੱਕ ਮਜਾਰਾ ਦੀਆਂ ਸੰਗਤਾਂ ਨੂੰ ਗਿਆਨੀ ਚਮਨ ਸਿੰਘ ਦੀ ਅਗਵਾਈ ਹੇਠ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਗਏ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਚਮਨ ਸਿੰਘ ਦੇ ਬੇਟੇ ਅਮਰਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕਿ੍ਪਾ ਸਦਕਾ ਸੰਗਤਾਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਢੱਕ ਮਜਾਰਾ ਤੋਂ ਰਵਾਨਾ ਹੋਈਆਂ | ਸੰਗਤਾਂ ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਤੋਂ ਇਲਾਵਾ ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਦੇ ਗੁਰਦੁਆਰੇ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਗੁਰਧਾਮਾਂ ਦੇ ਦਰਸ਼ਨ ਕਰਵਾਏ ਗਏ | ਸੰਗਤਾਂ ਨੇ ਸ੍ਰੀ ਗੁਰੂ ਰਵਿਦਾਸ ਦੇ ਤਪ ਅਸਥਾਨ ਖੁਰਾਲਗੜ੍ਹ ਦੇ ਦਰਸ਼ਨ ਦੀਦਾਰੇ ਵੀ ਕੀਤੇ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦਾ ਨਿਰਾਦਰ ਕਰਨ ਦੀ ਨਿਖੇਧੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ
Ad Position 24