14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਓ.ਐਸ.ਡੀ. ਰਵਿੰਦਰ ਟੁਰਨਾ ਵਲੋਂ ਸਾਬਕਾ ਮੰਤਰੀ ਲਾਲ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 02-04-2026
ਸ਼ਾਹਕੋਟ, 1 ਅਪ੍ਰੈਲ (ਸੁਖਦੀਪ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਓ.ਐਸ.ਡੀ. ਰਵਿੰਦਰ ਸਿੰਘ ਟੁਰਨਾ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਲਾਲ ਸਿੰਘ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਸਵ. ਲਾਲ ਸਿੰਘ ਦੇ ਬੇਟੇ ਰਾਜਿੰਦਰ ਸਿੰਘ ਸਾਬਕਾ ਵਿਧਾਇਕ ਅਤੇ ਨੂੰਹ ਰਵਿੰਦਰ ਕੌਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸ. ਲਾਲ ਸਿੰਘ ਨੇ ਪੱਕੇ ਕਾਂਗਰਸੀ ਹੋਣ ਦੇ ਬਾਵਜੂਦ ਕਦੇ ਵੀ ਆਪਣੀ ਰਾਜਨੀਤਿਕ ਸੋਚ ਨੂੰ ਨਿੱਜੀ ਰਿਸ਼ਤਿਆਂ 'ਚ ਰੁਕਾਵਟ ਨਹੀਂ ਬਣਨ ਦਿੱਤਾ | ਉਹ ਹਰ ਪੱਖ ਦੇ ਲੋਕਾਂ ਨਾਲ ਪਿਆਰ ਅਤੇ ਸਤਿਕਾਰ ਨਾਲ ਜੁੜੇ ਸਨ, ਇਸ ਲਈ ਉਹ ਸਾਰੀਆਂ ਰਾਜਨੀਤਿਕ ਧਿਰਾਂ 'ਚ ਸਤਿਕਾਰਯੋਗ ਸਖ਼ਸ਼ੀਅਤ ਸਨ | ਮੇਰੀ ਪੀੜ੍ਹੀ ਦੇ ਲੋਕਾਂ ਨੇ ਉਹਨਾਂ ਤੋਂ ਬਹੁਤ ਕੁਝ ਸਿੱਖਿਆ ਹੈ | ਉਨ੍ਹਾਂ ਨੇ ਆਪਣੇ ਦਹਾਕਿਆਂ ਦੇ ਰਾਜਨੀਤਿਕ ਅਤੇ ਲੋਕ ਜੀਵਨ ਦੇ ਤਜ਼ਰਬੇ ਨਾਲ ਬੇਅੰਤ ਸਿਆਣਪ ਹਾਸਿਲ ਕੀਤੀ ਸੀ, ਜੋ ਸਾਡੇ ਲਈ ਹਮੇਸ਼ਾ ਪ੍ਰੇਰਨਾਸ੍ਰੋਤ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਆਦਮਪੁਰ ਨਗਰ ਕੌਂਸਲ ਦੀ ਨਵੀਂ ਵਾਰਡਬੰਦੀ 'ਚ ਉਲਝੇ ਕੌਂਸਲਰ ਅਤੇ ਆਦਮਪੁਰ ਵਾਸੀ ਅਗਲੀ ਖ਼ਬਰ ਡਾ. ਅੰਬੇਡਕਰ ਦੇ ਬੁੱਤ ਦਾ ਨਿਰਾਦਰ ਕਰਨ ਦੀ ਨਿਖੇਧੀ
Ad Position 24