13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਨਿੰਦਣਯੋਗ- ਰਾਜਪੁਰਾ

Ad Position 21
No active advertisement
ਅਜੀਤ ਡੈਸਕ 02-04-2026
ਅੱਪਰਾ, 1 ਅਪ੍ਰੈਲ (ਦਲਵਿੰਦਰ ਸਿੰਘ ਅੱਪਰਾ)- ਗੜਸ਼ੰਕਰ ਦੇ ਪਿੰਡ ਨੂਰਪਰ ਜੱਟਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕੀਤੀ ਭੰਨਤੋੜ ਦੀ ਘਟਨਾ ਅਤਿ ਨਿੰਦਣਯੋਗ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਤੀਰਥ ਰਾਜਪੁਰਾ ਇੰਚਾਰਜ ਪੰਜਾਬ ਬਸਪਾ ਵਲੋਂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਉਕਤ ਕਾਰਵਾਈ ਪੰਜਾਬ ਦੇ ਆਪਸੀ ਭਾਈਚਾਰੇ 'ਚ ਨਫ਼ਰਤ ਫੈਲਾਉਣ ਦਾ ਕੋਝਾ ਯਤਨ ਹੈ | ਪਰ ਬਸਪਾ ਭਾਈਚਾਰਕ ਸਾਂਝ ਨੂੰ ਲਾਂਬੂ ਲਗਾਉਣ ਵਾਲਿਆਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਵੇਗੀ | ਉਹਨਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਜਲਦੀ ਗਿ੍ਫਤਾਰ ਕੀਤਾ ਜਾਵੇ, ਨਹੀਂ ਤਾਂ ਬਸਪਾ ਵੱਡਾ ਸੰਘਰਸ਼ ਕੀਤਾ ਜਾਵੇਗਾ | 18 ਅਪ੍ਰੈਲ ਨੂੰ ਪਿੰਡ ਨੂਰਪੁਰ ਜੱਟਾਂ ਵਿਖੇ ਬਸਪਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਮਹਾ ਰੈਲੀ ਵੀ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮੰਡੀ ਵਿਖੇ ਖੇਡ ਮੈਦਾਨ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਨਕੋਦਰ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ
Ad Position 24