13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਨੰਬਰਦਾਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਮੰਗਾਂ ਸੰਬੰਧੀ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਮੰਗ ਪੱਤਰ-ਮੁੰਧ

Ad Position 21
No active advertisement
ਅਜੀਤ ਡੈਸਕ 02-04-2026
ਨਕੋਦਰ, 1 ਅਪ੍ਰੈਲ (ਗੁਰਵਿੰਦਰ ਸਿੰਘ)-ਭਗਵੰਤ ਮਾਨ ਦੀ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਨੂੰ ਨਾ ਮੰਨ ਕੇ ਨੰਬਰਦਾਰਾਂ ਨੂੰ ਅਣਗੋਲਿਆਂ ਕਰਨਾ ਸਰਕਾਰ ਦੀ ਨੰਬਰਦਾਰਾਂ ਪਤੀ ਬੇਰੁਖੀ ਪ੍ਰਗਟ ਕਰਦਾ ਹੈ ¢ ਇਹ ਵਿਚਾਰ ਹਰਕੰਵਲ ਸਿੰਘ ਮੁੰਧ ਸੀਨੀਅਰ ਮੀਤ ਪ੍ਰਧਾਨ ਪੰਜਾਬ ਅਤੇ ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ ਨੇ ਅੱਜ ਨੰਬਰਦਾਰਾਂ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੇ , ਉਹਨਾਂ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨੰਬਰਦਾਰ ਯੂਨੀਅਨ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਨੰਬਰਦਾਰਾਂ ਦਾ ਮਾਣ ਭੱਤਾ ਦੁਗਣਾ ਅਤੇ ਨੰਬਰਦਾਰੀ ਜੱਦੀ ਪੁਸ਼ਟੀ ਕੀਤੀ ਜਾਵੇਗੀ ¢ ਪਰੰਤੂ ਅੱਜ ਸਰਕਾਰ ਦੇ ਚਾਰ ਸਾਲ ਬੀਤ ਜਾਣ ਤੇ ਨੰਬਰਦਾਰ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ¢ ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਨੰਬਰਦਾਰਾ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਨੂੰ 2027 ਦੀਆਂ ਚੋਣਾਂ ਚ ਨਤੀਜੇ ਭੁਗਤਣੇ ਪੈਣਗੇ ¢ ਇਸ ਸਬੰਧੀ ਤਨੰਬਰਦਾਰ ਯੂਨੀਅਨ ਪੰਜਾਬ ( ਰਜਿਸਟਰ 643 ) ਵੱਲੋਂ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਰਾਹੀ ਮੰਗ ਪੱਤਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਭੇਜੇ ਜਾਣਗੇ ¢ ਇਸ ਮÏਕੇ ਹਰਕੰਵਲ ਸਿੰਘ ਮੁੰਧ ਸੀਨੀਅਰ ਮੀਤ ਪ੍ਰਧਾਨ ਪੰਜਾਬ, ਗੁਰਦੇਵ ਲਾਲ ਸੰਧੂ , ਹਰਿੰਦਰ ਪਾਲ ਪ੍ਰੈਸ ਸਕੱਤਰ, ਸੁਰਜੀਤ ਸਿੰਘ ਹੇਅਰ ਤਹਿਸੀਲ ਪ੍ਰਧਾਨ ਨਕੋਦਰ, ਰਾਜ ਕੁਮਾਰ ਮਹਿੰਮੀ ਜ਼ਿਲ੍ਹਾ ਜਨਰਲ ਸਕੱਤਰ ਜਲੰਧਰ ਦਿਹਾਤੀ, ਹਰਦਿਆਲ ਸਿੰਘ ਸਰਕਪੁਰ, ਮਨਜੀਤ ਲਾਲ ਕੋਟਲਾ ਜੰਗਾਂ, ਰਤਨ ਰਾਏ, ਸੁਰਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਖ਼ਰੀਦ ਦੇ ਪਹਿਲੇ ਦਿਨ ਪੰਜਾਬ ਭਰ 'ਚ ਆੜ੍ਹਤੀਆਂ ਵਲੋਂ ਕਣਕ ਦੀ ਖ਼ਰੀਦ ਦਾ ਬਾਈਕਾਟ ਅਗਲੀ ਖ਼ਬਰ ਬਾਬਾ ਸਾਹਿਬ ਦਾ ਅਪਮਾਨ ਬਰਦਾਸ਼ਤ ਨਹੀ : ਸਰਬਜੀਤ ਅਹੀਰ
Ad Position 24