ਜਲੰਧਰ, 2 ਅਪ੍ਰੈਲ (ਜਸਪਾਲ ਸਿੰਘ)-ਕਾਂਗਰਸ ਦੇ ਲੋਕ ਸਭਾ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਜਲੰਧਰ-ਫਗਵਾੜਾ ਹਾਈਵੇ 'ਤੇ ਸਥਿਤ ਪਿੰਡ ਖਜੂਰਲਾ ਵਿਖੇ ਬਣਾਏ ਗਏ ਆਪਣੇ ਨਵੇਂ ਘਰ ਦਾ ਮਹੂਰਤ ਅੱਜ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਕੀਤਾ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ | ਸਮਾਗਮ 'ਚ ਡਾ. ਬਰਜਿੰਦਰ ਸਿੰਘ ਹਮਦਰਦ ਮੁੱਖ ਸੰਪਾਦਕ 'ਅਜੀਤ' ਪ੍ਰਕਾਸ਼ਨ ਸਮੂਹ, ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ੍ਰੀ ਸ਼ੀਤਲ ਵਿੱਜ, ਸੰਤ ਨਿਰਮਲ ਦਾਸ ਬਾਬਾ ਜੌੜੇ ਵਾਲੇ, ਸੰਤ ਸੰਗਤ ਨਾਥ ਡੇਰਾ ਰਹੀਮਪੁਰ, ਸੰਤ ਸੱਜਾਨੰਦ ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਨੂਰਮਹਿਲ, ਸੰਤ ਪ੍ਰਦੀਪ ਨਾਥ ਕਠਾਰ ਵਾਲੇ, ਸ੍ਰੀ ਅਭਿਸ਼ੇਕ ਵਿੱਜ ਸੰਯੁਕਤ ਸੰਪਾਦਕ ਦੈਨਿਕ ਸਵੇਰਾ, ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ, ਰਜਿੰਦਰ ਸਿੰਘ (ਸੇਵਾ ਮੁਕਤ ਐਸ. ਐਸ. ਪੀ.) ਤੇ ਡਾ. ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਜਿਥੇ ਸ. ਚਰਨਜੀਤ ਸਿੰਘ ਚੰਨੀ ਨੂੰ ਨਵੇਂ ਘਰ ਲਈ ਮੁਬਾਰਕਬਾਦ ਦਿੱਤੀ, ਉਥੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ | ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਥੇ ਆਪਣੀ ਰਿਹਾਇਸ਼ ਬਣਾਉਣ ਵਾਲੇ ਦੂਜੇ ਵੱਡੇ ਕੱਦਾਵਰ ਆਗੂ ਹਨ, ਜਦਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਹਿਲਾਂ ਹੀ ਇਥੇ ਪੁਰਾਣੀ ਬਾਰਾਂਦਰੀ ਵਿਖੇ ਆਪਣੀ ਰਿਹਾਇਸ਼ ਬਣਾਈ ਗਈ ਹੈ | ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੀਆਂ ਚੋਣਾਂ 'ਚ ਜਲੰਧਰ ਸਿਆਸੀ ਸਰਗਰਮੀਆਂ ਦਾ ਵੱਡਾ ਕੇਂਦਰ ਬਣ ਸਕਦਾ ਹੈ | ਇਸ ਦੌਰਾਨ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਨਵੇਂ ਘਰ ਬਾਰੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਸਮੇਂ ਉਨ੍ਹਾਂ ਨੇ ਹਲਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਆਪਣਾ ਘਰ ਪੱਕੇ ਤੌਰ 'ਤੇ ਬਣਾ ਕੇ ਇਥੇ ਹੀ ਉਨ੍ਹਾਂ ਵਿਚਕਾਰ ਰਹਿਣਗੇ ਤੇ ਉਨ੍ਹਾਂ ਦੇ ਦੁੱਖ-ਸੁੱਖ 'ਚ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਪਹਿਲਾਂ ਉਹ ਇਥੇ ਇਕ ਕਿਰਾਏ ਦੇ ਫਲੈਟ 'ਚ ਰਹਿੰਦੇ ਸਨ ਪਰ ਹੁਣ ਉਨ੍ਹਾਂ ਖਜੂਰਲਾ ਪਿੰਡ ਵਿਖੇ ਆਪਣੀ ਪੱਕੀ ਰਿਹਾਇਸ਼ ਬਣਾ ਲਈ ਹੈ | ਸ. ਚੰਨੀ ਨੇ ਕਿਹਾ ਕਿ ਖਜੂਰਲਾ ਪਿੰਡ ਜਲੰਧਰ-ਫਗਵਾੜਾ ਹਾਈਵੇ 'ਤੇ ਸਥਿਤ ਹੋਣ ਕਾਰਨ ਇਥੇ ਪਹੁੰਚ ਕਰਨੀ ਆਮ ਵਿਅਕਤੀ ਲਈ ਕਾਫੀ ਸੌਖੀ ਹੈ ਤੇ ਹੁਣ ਕੋਈ ਵੀ ਵਿਅਕਤੀ ਨੂੰ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਘਰ 'ਚ ਹੀ ਉਨ੍ਹਾਂ ਵਲੋਂ ਆਪਣਾ ਦਫਤਰ ਵੀ ਬਣਾਇਆ ਗਿਆ ਹੈ ਤੇ ਇਥੋਂ ਹੀ ਉਹ ਆਪਣੀਆਂ ਸਿਆਸੀ ਸਰਗਰਮੀਆਂ ਚਲਾਉਣਗੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆਕਾਂਗਰਸ ਦੇ ਲੋਕ ਸਭਾ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਜਲੰਧਰ-ਫਗਵਾੜਾ ਹਾਈਵੇ 'ਤੇ ਸਥਿਤ ਪਿੰਡ ਖਜੂਰਲਾ ਵਿਖੇ ਬਣਾਏ ਗਏ ਆਪਣੇ ਨਵੇਂ ਘਰ ਦਾ ਮਹੂਰਤ ਅੱਜ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਕੀਤਾ। ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ। ਸਮਾਗਮ 'ਚ ਡਾ. ਬਰਜਿੰਦਰ ਸਿੰਘ ਹਮਦਰਦ ਮੁੱਖ ਸੰਪਾਦਕ 'ਅਜੀਤ' ਪ੍ਰਕਾਸ਼ਨ ਸਮੂਹ, ਦੈਨਿਕ ਸਵੇਰਾ ਦੇ ਮੁੱਖ ਸੰਪਾਦਕ ਸ੍ਰੀ ਸ਼ੀਤਲ ਵਿੱਜ, ਸੰਤ ਨਿਰਮਲ ਦਾਸ ਬਾਬਾ ਜੌੜੇ ਵਾਲੇ, ਸੰਤ ਸੰਗਤ ਨਾਥ ਡੇਰਾ ਰਹੀਮਪੁਰ, ਸੰਤ ਸੱਜਾਨੰਦ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਨੂਰਮਹਿਲ, ਸੰਤ ਪ੍ਰਦੀਪ ਨਾਥ ਕਠਾਰ ਵਾਲੇ, ਸ੍ਰੀ ਅਭਿਸ਼ੇਕ ਵਿੱਜ ਸੰਯੁਕਤ ਸੰਪਾਦਕ ਦੈਨਿਕ ਸਵੇਰਾ, ਵਿਧਾਇਕ ਪ੍ਰਗਟ ਸਿੰਘ, ਵਿਧਾਇਕ ਬਾਵਾ ਹੈਨਰੀ, ਸਾਬਕਾ ਵਿਧਾਇਕ ਰਜਿੰਦਰ ਬੇਰੀ, ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ, ਰਜਿੰਦਰ ਸਿੰਘ (ਸੇਵਾ ਮੁਕਤ ਐਸ. ਐਸ. ਪੀ.) ਤੇ ਡਾ. ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ ਸਮੇਤ ਹੋਰਨਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਜਿਥੇ ਸ. ਚਰਨਜੀਤ ਸਿੰਘ ਚੰਨੀ ਨੂੰ ਨਵੇਂ ਘਰ ਲਈ ਮੁਬਾਰਕਬਾਦ ਦਿੱਤੀ, ਉਥੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਥੇ ਆਪਣੀ ਰਿਹਾਇਸ਼ ਬਣਾਉਣ ਵਾਲੇ ਦੂਜੇ ਵੱਡੇ ਕੱਦਾਵਰ ਆਗੂ ਹਨ, ਜਦਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਹਿਲਾਂ ਹੀ ਇਥੇ ਪੁਰਾਣੀ ਬਾਰਾਂਦਰੀ ਵਿਖੇ ਆਪਣੀ ਰਿਹਾਇਸ਼ ਬਣਾਈ ਗਈ ਹੈ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੀਆਂ ਚੋਣਾਂ 'ਚ ਜਲੰਧਰ ਸਿਆਸੀ ਸਰਗਰਮੀਆਂ ਦਾ ਵੱਡਾ ਕੇਂਦਰ ਬਣ ਸਕਦਾ ਹੈ। ਇਸ ਦੌਰਾਨ ਸ. ਚਰਨਜੀਤ ਸਿੰਘ ਚੰਨੀ ਨੇ ਆਪਣੇ ਨਵੇਂ ਘਰ ਬਾਰੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਲੋਕ ਸਭਾ ਦੀਆਂ ਚੋਣਾਂ ਸਮੇਂ ਉਨ੍ਹਾਂ ਨੇ ਹਲਕੇ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਆਪਣਾ ਘਰ ਪੱਕੇ ਤੌਰ 'ਤੇ ਬਣਾ ਕੇ ਇਥੇ ਹੀ ਉਨ੍ਹਾਂ ਵਿਚਕਾਰ ਰਹਿਣਗੇ ਤੇ ਉਨ੍ਹਾਂ ਦੇ ਦੁੱਖ-ਸੁੱਖ 'ਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਇਥੇ ਇਕ ਕਿਰਾਏ ਦੇ ਫਲੈਟ 'ਚ ਰਹਿੰਦੇ ਸਨ ਪਰ ਹੁਣ ਉਨ੍ਹਾਂ ਖਜੂਰਲਾ ਪਿੰਡ ਵਿਖੇ ਆਪਣੀ ਪੱਕੀ ਰਿਹਾਇਸ਼ ਬਣਾ ਲਈ ਹੈ। ਸ. ਚੰਨੀ ਨੇ ਕਿਹਾ ਕਿ ਖਜੂਰਲਾ ਪਿੰਡ ਜਲੰਧਰ-ਫਗਵਾੜਾ ਹਾਈਵੇ 'ਤੇ ਸਥਿਤ ਹੋਣ ਕਾਰਨ ਇਥੇ ਪਹੁੰਚ ਕਰਨੀ ਆਮ ਵਿਅਕਤੀ ਲਈ ਕਾਫੀ ਸੌਖੀ ਹੈ ਤੇ ਹੁਣ ਕੋਈ ਵੀ ਵਿਅਕਤੀ ਨੂੰ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਘਰ 'ਚ ਹੀ ਉਨ੍ਹਾਂ ਵਲੋਂ ਆਪਣਾ ਦਫਤਰ ਵੀ ਬਣਾਇਆ ਗਿਆ ਹੈ ਤੇ ਇਥੋਂ ਹੀ ਉਹ ਆਪਣੀਆਂ ਸਿਆਸੀ ਸਰਗਰਮੀਆਂ ਚਲਾਉਣਗੇ ਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਕਰਨਗੇ। ਇਸ ਮੌਕੇ ਇਕ ਸਵਾਲ ਦੇ ਜਵਾਬ ਵਿਚ ਸ. ਚੰਨੀ ਨੇ ਚੰਡੀਗੜ੍ਹ 'ਚ ਭਾਜਪਾ ਦੇ ਦਫਤਰ 'ਤੇ ਹੋਏ ਹਮਲੇ ਬਾਰੇ ਕਿਹਾ ਕਿ ਇਕ ਪਾਸੇ ਤਾਂ ਭਾਜਪਾ ਆਗੂਆਂ ਵਲੋਂ ਪੰਜਾਬ 'ਚ ਸਰਕਾਰ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਚੰਡੀਗੜ੍ਹ, ਜਿਥੇ ਸਾਰਾ ਪ੍ਰਸ਼ਾਸ਼ਨ ਕੇਂਦਰ ਸਰਕਾਰ ਦੇ ਅਧੀਨ ਹੈ, ਉਥੇ ਹੀ ਬੰਬ ਧਮਾਕੇ ਹੋ ਰਹੇ ਹਨ ਤਾਂ ਭਾਜਪਾ ਪੰਜਾਬ ਦੀ ਸੁਰੱਖਿਆ ਕਿਸ ਤਰ੍ਹਾਂ ਕਰੇਗੀ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ, ਹਨੀ ਜੋਸ਼ੀ, ਰਵਿੰਦਰ ਸਿੰਘ ਲਾਡੀ, ਸੁੱਖਾ ਸ਼ੇਰਗਿੱਲ, ਦਵਿੰਦਰ ਬਿਲਗਾ ਤੇ ਅੰਮ੍ਰਿਤਪਾਲ ਬਿਲਗਾ ਆਦਿ ਵੀ ਮੌਜੂਦ ਸਨ।
ਚੰਨੀ ਦੇ ਗ੍ਰਹਿ ਪ੍ਰਵੇਸ਼ ਮੌਕੇ ਡਾ. ਹਮਦਰਦ ਤੇ ਸ਼ੀਤਲ ਵਿੱਜ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਪੁੱਜੀਆਂ
ਅਜੀਤ ਡੈਸਕ
03-04-2026