ਜਲੰਧਰ, 2 ਅਪ੍ਰੈਲ (ਸ਼ਿਵ)- ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਨੂੰ ਪ੍ਰਮੁੱਖਤਾ ਦਿੰਦਿਆਂ ਇੱਕ ਵੱਡਾ ਅਤੇ ਸ਼ਲਾਘਾਯੋਗ ਫ਼ੈਸਲਾ ਲਿਆ ਗਿਆ ਹੈ¢ ਟਰੱਸਟ ਦੀ ਬੇਨਤੀ ਨੂੰ ਧਿਆਨ ਵਿਚ ਰੱਖਦੇ ਹੋਏ ਯਕ ਮੁਸ਼ਤ ਰਾਹਤ ਨੀਤੀ ਦਾ ਐਲਾਨ ਕੀਤਾ ਗਿਆ ਸੀ, ਜਿਸ ਨਾਲ ਸੰਬੰਧਿਤ ਹਿੱਸੇਦਾਰਾਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ¢ ਇਹ ਪਾਲਿਸੀ ਵਿਸ਼ੇਸ਼ ਤÏਰ 'ਤੇ ਉਨ੍ਹਾਂ ਲੋਕਾਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ ਜੋ ਲੰਮੇ ਸਮੇਂ ਤੋਂ ਵੱਖ-ਵੱਖ ਪ੍ਰਸ਼ਾਸਕੀ ਅਤੇ ਕਾਨੂੰਨੀ ਕਾਰਵਾਈਆਂ ਵਿਚ ਫਸੇ ਹੋਏ ਸਨ ¢ ਸਰਕਾਰ ਨੇ ਲੋਕਾਂ ਦੀਆਂ ਜਾਇਜ਼ ਮੰਗਾਂ ਅਤੇ ਮÏਜੂਦਾ ਸਥਿਤੀ ਨੂੰ ਸਮਝਦਿਆਂ ਇਸ ਨੀਤੀ ਦੀ ਮਿਆਦ ਨੂੰ ਇਕ ਵਾਰ ਫਿਰ ਵਧਾ ਕੇ 15 ਜੂਨ ਤੱਕ ਕਰ ਦਿੱਤਾ ਹੈ |