16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਮੁਫ਼ਤ ਡਾਕਟਰੀ ਜਾਂਚ ਤੇ ਅੱਖਾਂ ਦਾ ਆਪ੍ਰੇਸ਼ਨ ਕੈਂਪ 5 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 03-04-2026
ਜਲੰਧਰ, 2 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਤੇਗ਼ ਬਹਾਦਰ ਚੈਰੀਟੇਬਲ ਹਸਪਤਾਲ ਵਲੋਂ ਡਾ. ਸੱਜਣ ਸਿੰਘ ਤੇ ਮਾਤਾ ਗੁਰਦੇਵ ਕੌਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਅੱਖਾਂ ਦੀ ਮੁਫ਼ਤ ਜਾਂਚ ਆਪ੍ਰੇਸ਼ਨ ਤੇ ਜਨਰਲ ਡਾਕਟਰੀ ਜਾਂਚ ਕੈਂਪ 5 ਅਪ੍ਰੈਲ ਨੂੰ ਸਵੇਰੇ 9.30 ਤੋਂ ਦੁਪਹਿਰ 1 ਵਜੇ ਤੱਕ ਗੁਰਦੁਆਰਾ ਸਾਹਿਬ ਸੰਮੀ ਪੁਰ ਨੇੜੇ ਵਡਾਲਾ ਚੌਕ ਜਲੰਧਰ ਵਿਖੇ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ ਤੇ ਮਨਜੀਤ ਸਿੰਘ ਠੁਕਰਾਲ ਨੇ ਦੱਸਿਆ ਕਿ ਕੈਂਪ ਦੌਰਾਨ ਹਸਪਤਾਲ ਦਾ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ ਆਪੇ੍ਰਸ਼ਨ ਯੋਗ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਗੁਰੂ ਤੇਗ਼ ਬਹਾਦਰ ਹਸਪਤਾਲ ਵਿਖੇ ਕੀਤੇ ਜਾਣਗੇ | ਲੋੜਵੰਦਾਂ ਨੂੰ ਦਵਾਈਆਂ ਤੇ ਐਨਕਾਂ ਮੁਫ਼ਤ ਦਿੱਤੀਆਂ ਜਾਣਗੀਆਂ | ਕੈਂਪ ਦੇ ਦੌਰਾਨ ਏ. ਸੀ. ਜੀ. ਤੇ ਬਲੱਡ ਸ਼ੂਗਰ ਟੈੱਸਟ ਮੁਫ਼ਤ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਜਲੰਧਰ ਦੇ ਪੀ. ਸੀ. ਐਸ. ਅਧਿਕਾਰੀ ਆਦਿੱਤਿਆ ਗੁਪਤਾ ਵਲੋਂ ਜੂਰਿਸਟਸ ਤੇ ਸਿਵਲ ਸਰਵਿਸਿਜ਼ ਗੋਲਫ ਟੂਰਨਾਮੈਂਟ 'ਚ ਸ਼ਾਨਦਾਰ... ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਸਮਾਗਮ ਕਰਵਾਇਆ
Ad Position 24