ਜਲੰਧਰ, 2 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਪ੍ਰਧਾਨ ਮਹਿੰਦਰਜੀਤ ਸਿੰਘ ਤੇ ਸਮੂਹ ਪ੍ਰਬੰਧ ਕਮੇਟੀ ਦੀ ਸੁਚੱਜੀ ਨਿਗਰਾਨੀ ਹੇਠ ਚੱਲ ਰਹੇ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਜੂਨੀਅਰ ਗੁਰੂ ਤੇਗ ਬਹਾਦਰ ਨਗਰ ਅਤੇ ਸੀਨੀਅਰ ਵਿੰਗ ਮਾਡਲ ਟਾਊਨ ਵਿਖੇ ਨਵੇਂ ਸੈਸ਼ਨ ਦਾ ਸ਼ੁਭ ਆਰੰਭ ਉਤਸ਼ਾਹ ਤੇ ਗੁਰਮਤਿ ਸਮਾਗਮ ਨਾਲ ਹੋਇਆ | ਇਸ ਤੋਂ ਪਹਿਲਾਂ ਸਮੂਹ ਵਿਦਿਆਰਥੀਆਂ ਤੇ ਸਕੂਲ ਦੇ ਸਟਾਫ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਕਰਵਾਏ ਗੁਰਮਤਿ ਸਮਾਗਮ 'ਚ ਜਪੁਜੀ ਸਾਹਿਬ ਜੀ ਦੇ ਪਾਠ ਉਪਰੰਤ ਸ਼ਬਦ ਕੀਰਤਨ ਦੁਆਰਾ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ | ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ ਅਰਦਾਸ ਹੋਈ ਅਤੇ ਵਿਦਿਆਰਥੀਆਂ ਨੂੰ ਕੜਾਹ ਪ੍ਰਸ਼ਾਦ ਵਰਤਾਇਆ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਕਮੇਟੀ ਮੈਂਬਰ ਪਿ੍ੰਸੀਪਲ ਡਾ. ਅਪਰਣਾ ਮਹਿਤਾ ਤੇ ਵਾਈਸ ਪਿ੍ੰਸੀਪਲ ਜੈਸਮੀਨ ਕੌਰ ਵੱਲੋਂ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਸ਼ੁੱਭਇਛਾਵਾਂ ਦਿੰਦੇ ਹੋਏ ਦਿ੍ੜ ਇਰਾਦੇ ਅਤੇ ਲਗਨ ਨਾਲ ਮਿਹਨਤ ਕਰਦੇ ਰਹਿਣ ਲਈ ਉਤਸ਼ਾਹਿਤ ਕੀਤਾ |