16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਡੀ. ਸੀ. ਵਲੋਂ ਵੋਟਰਾਂ ਨੂੰ ਵੈਰੀਫਿਕੇਸ਼ਨ 'ਚ ਸਹਿਯੋਗ ਦੇਣ ਦੀ ਅਪੀਲ

Ad Position 21
repet_subhas-goyals [Copy P29]
ਅਜੀਤ ਡੈਸਕ 03-04-2026
ਜਲੰਧਰ, 2 ਅਪ੍ਰੈਲ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ 'ਚ ਪ੍ਰੀ-ਐੱਸ. ਆਈ. ਆਰ. ਗਤੀਵਿਧੀਆਂ ਤਹਿਤ ਬੀ. ਐਲ. ਓਜ਼ ਵਲੋਂ ਘਰ-ਘਰ ਜਾ ਕੇ ਕੀਤੀ ਜਾ ਰਹੀ ਵੈਰੀਫਿਕੇਸ਼ਨ 'ਚ ਵੋਟਰਾਂ ਨੂੰ ਬੀ. ਐਲ. ਓਜ਼ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਪੰਜਾਬ 'ਚ ਸਪੈਸ਼ਲ ਇਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) ਅਪ੍ਰੈਲ ਮਹੀਨੇ ਸ਼ੁਰੂ ਹੋਣ ਦੀ ਸੰਭਾਵਨਾ ਹੈ | ਇਸ ਲਈ ਐੱਸ. ਆਈ. ਆਰ. ਦੀਆਂ ਪ੍ਰੀ-ਗਤੀਵਿਧੀਆਂ ਦਾ ਕੰਮ ਚੱਲ ਰਿਹਾ ਹੈ, ਜਿਸ 'ਚ ਮੌਜੂਦਾ ਵੋਟਰ ਸੂਚੀ ਦੇ ਵੋਟਰਾਂ ਦਾ ਮਿਲਾਣ/ਮੈਪਿੰਗ 2003 ਦੀ ਵੋਟਰ ਸੂਚੀ ਨਾਲ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਕੰਮ ਦੇ ਲਈ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ (ਬੀ. ਐਲ. ਓਜ਼) ਵਲੋਂ ਆਪਣੇ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਤੇ ਘਰ-ਘਰ ਜਾ ਕੇ 2003 ਦੀ ਵੋਟਰ ਸੂਚੀ ਦਾ ਮਿਲਾਣ/ਮੈਪਿੰਗ ਕਰਨ ਲਈ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ | ਡਾ. ਅਗਰਵਾਲ ਨੇ ਸਮੂਹ ਵੋਟਰਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਇਸ ਅਹਿਮ ਕਾਰਜ ਵਿਚ ਆਪਣਾ ਸਹਿਯੋਗ ਦੇਣ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਬੀ. ਐਲ. ਓਜ਼ ਨੂੰ ਲੋੜੀਂਦੇ ਦਸਤਾਵੇਜ਼ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ | ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਲੋੜੀਂਦੇ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਜਾਂਦੇ ਤਾਂ ਵੋਟਰ ਸੂਚੀ 'ਚੋਂ ਵੋਟ ਕੱਟੀ ਜਾ ਸਕਦੀ ਹੈ | ਇਸ ਲਈ ਮÏਜੂਦਾ ਵੋਟਰ ਸੂਚੀ ਵਿਚ ਆਪਣੇ ਨਾਂਅ ਦੀ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਲਿਫਟ ਲੈਣ ਦੇ ਬਹਾਨੇ ਲੁੱਟ ਖੋਹ ਕਰਨ ਵਾਲੇ ਕਾਬੂ, ਤੇਜ਼ਧਾਰ ਹਥਿਆਰ ਬਰਾਮਦ ਅਗਲੀ ਖ਼ਬਰ ਨਿਊ ਸੰਤੋਖਪੁਰਾ 'ਚ ਨੌਜਵਾਨ ਦੀ ਮੌਤ ਮਾਮਲਾ ਭੜਕਿਆ ਪਰਿਵਾਰ ਵਲੋਂ ਹੰਗਾਮਾ
Ad Position 24