ਕਰਤਾਰਪੁਰ, 3 ਅਪ੍ਰੈਲ (ਜਨਕ ਰਾਜ ਗਿੱਲ)-ਖੇਤਰ ਦੀਆਂ ਵੱਖ ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਨੇੜਲੇ ਪਿੰਡ ਪੱਤੜ ਕਲ੍ਹਾਂ ਵਿਖੇ ਭਗਵਾਨ ਵਾਲਮੀਕਿ ਦੇ ਨਿਸ਼ਾਨ ਸਾਹਿਬ ਦੀ ਭੰਨਤੋੜ ਕਰ ਬੇਅਦਬੀ ਕਰਵਾਉਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਕਰਵਾਉਣ 'ਤੇ ਇਨਸਾਫ ਦੀ ਮੰਗ ਨੂੰ ਲੈ ਕੇ ਕਰਤਾਰਪੁਰ ਸ਼ਹਿਰ ਬੰਦ ਕਰਵਾਉਂਦੇ ਹੋਏ ਪੁਲਿਸ ਤੇ ਸੱਤਾਧਾਰੀ ਧਿਰ ਦੇ ਖ਼ਿਲਾਫ਼ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਰੋਸ ਮਾਰਚ ਵੀ ਕੀਤਾ ਅਤੇ ਐਕਸ਼ਨ ਕਮੇਟੀ ਦਾ ਗਠਨ ਵੀ ਕੀਤਾ | ਇਸ ਮੌਕੇ 'ਅਜੀਤ' ਨਾਲ ਗੱਲਬਾਤ ਕਰਦਿਆਂ ਸੰਸਥਾਵਾਂ ਦੇ ਆਗੂਆਂ ਵਲੋਂ ਸਥਾਨਕ ਪੁਲਿਸ ਪ੍ਰਸਾਸ਼ਨ 'ਤੇ ਦੋਸ਼ ਲਗਾਉਂਦਿਆਂ ਆਇਆ ਕਿ ਪੁਲਿਸ ਪ੍ਰਸ਼ਾਸਨ ਸੱਤਾਧਾਰੀ ਧਿਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਿਹਾ ਹੈ | ਥਾਣੇ ਮੂਹਰੇ ਧਰਨਾ ਸੰਘਰਸ਼ ਦੂਜੇ ਦਿਨ ਵੀ ਜਾਰੀ ਰੱਖਦੇ ਹੋਏ ਥਾਣੇ ਮੂਹਰੇ ਜਾਂਦੀ ਸਰਵਿਸ ਲਾਈਨ ਪੂਰੀ ਤਰ੍ਹਾਂ ਬੰਦ ਕਰ ਦਿੱਤਾ | ਇਸ ਮੌਕੇ ਡਾ. ਹਰਜਿੰਦਰ ਸਿੰਘ ਮੱਟੂ ਕੌਮੀ ਮੀਤ ਪ੍ਰਧਾਨ ਅੰਬੇਡਕਰ ਸੰਘਰਸ਼ ਮੋਰਚਾ ਭਾਰਤ, ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਦੇ ਪ੍ਰਧਾਨ ਮਹਿੰਦਰ ਸਿੰਘ ਹਮੀਰਾ, ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ ਦੇ ਜੋਗਿੰਦਰ ਸਿੰਘ ਮਾਨ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ, ਯੂਨੀਅਨ ਦੇ ਯੂਥ ਵਿੰਗ ਦੇ ਆਗੂ ਗੁਰਪ੍ਰੀਤ ਸਿੰਘ ਚੀਦਾ, ਡਾ. ਅੰਬੇਡਕਰ ਸੰਘਰਸ਼ ਮੋਰਚਾ ਭਾਰਤ ਦੇ ਪ੍ਰਧਾਨ ਡਾਕਟਰ ਹਰਜਿੰਦਰ ਮੱਟੂ, ਬਾਬਾ ਜੀਵਨ ਸਿੰਘ ਦਲ ਜਥੇਦਾਰ ਬਾਬਾ ਹੀਰਾ ਸਿੰਘ, ਮਿਸਲ ਬਾਬਾ ਜੀਵਨ ਸਿੰਘ ਚੱਕਰਵਰਤੀ ਪੰਜਾਬ ਭਾਰਤ ਜਥੇਦਾਰ ਬਾਬਾ ਰਵੀਪਾਲ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਅੰਬੇਡਕਰ ਸੈਨਾ ਪੰਜਾਬ ਦੇ ਪ੍ਰਧਾਨ ਬਲਵਿੰਦਰ ਬੁੱਗਾ, ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਜੱਸੀ ਤੱਲਣ, ਪੰਜਾਬ ਖੇਤ ਮਜ਼ਦੂਰ ਸਭਾ ਦੇ ਵੀਰ ਕੁਮਾਰ, ਭਗਵਾਨ ਵਾਲਮੀਕ ਨੌਜਵਾਨ ਸਭਾ ਦੇ ਪ੍ਰਧਾਨ ਕੋਮਲ ਗਾਗਾ ਕਪੂਰਥਲਾ, ਸ਼੍ਰੋਮਣੀ ਰੰਗਰੇਟਾ ਦਲ ਪੰਜਾਬ ਦੇ ਬਲਬੀਰ ਸਿੰਘ ਚੀਮਾ ਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ ਤੋਂ ਇਲਾਵਾ ਡਾਕਟਰ ਸਰਵਨ ਸਿੰਘ ਰੌਮੀ, ਅੰਮਿ੍ਤਪਾਲ ਸਿੰਘ, ਸਰਬਜੀਤ ਸਿੰਘ, ਸ਼ਨੀ ਸਿੰਘ, ਮੰਗਾ ਸਿੰਘ ਤੇ ਮੰਗਲ ਸਿੰਘ ਆਦਿ ਨੇ ਸੰਬੋਧਨ ਕੀਤਾ |