ਜਲੰਧਰ, 3 ਅਪ੍ਰੈਲ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਿਚਲੀਆਂ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਈ, ਜਿਸ ਵਿਚ 6 ਅਪ੍ਰੈਲ ਨੂੰ ਜ਼ਿਲ੍ਹਾ ਪੱਧਰ 'ਤੇ ਦਿੱਤੇ ਜਾਣ ਵਾਲੇ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਪਰਮਿੰਦਰ ਸਿੰਘ ਭਿੰਦਾ ਨੇ ਦੱਸਿਆ ਕਿ ਐਸ. ਕੇ. ਐਮ. ਵਲੋਂ 6 ਅਪ੍ਰੈਲ ਨੂੰ ਡਿਪਟੀ ਕਮਿਸ਼ਨਰ ਦੇ ਦਫਤਰ ਦੇ ਅੱਗੇ ਦੁਪਹਿਰ 12 ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਧਰਨਾ ਦਿੱਤਾ ਜਾ ਰਿਹਾ ਹੈ | ਇਹ ਧਰਨਾ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਪੂਰਾ ਨਾ ਦੇਣ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਦਿੱਤਾ ਜਾ ਰਿਹਾ ਹੈ, ਜਿਸ ਵਿਚ ਐਸ. ਕੇ. ਐਮ. ਪੂਰੀ ਤਾਕਤ ਨਾਲ ਸ਼ਾਮਿਲ ਹੋਵੇਗਾ | ਇਸ ਮੌਕੇ ਬੀ. ਕੇ. ਯੂ. ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾ, ਮੋਹਨ ਸਿੰਘ, ਸੁਖਵਿੰਦਰ ਸਿੰਘ ਦੁਰਾਵਾਂ, ਸੰਤੋਖ ਸਿੰਘ ਸੰਧੂ, ਕਸ਼ਮੀਰ ਸਿੰਘ ਘੁੱਗਸ਼ੋਰ, ਹੰਸਰਾਜ ਪੱਬਵਾਂ ਤੇ ਹੋਰ ਕਿਸਾਨ ਆਗੂ ਵੀ ਮੌਜੂਦ ਸਨ |