12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਗ਼ੈਰ-ਕਾਨੂੰਨੀ ਅਸਲ੍ਹਾ ਤਸਕਰੀ ਗਰੋਹ ਦਾ ਮੈਂਬਰ 5 ਪਿਸਤੌਲ ਤੇ 4 ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਜਲੰਧਰ, 4 ਅਪ੍ਰੈਲ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਇਕ ਅਸਲ੍ਹਾ ਤਸਕਰ ਦੇ ਕਬਜ਼ੇ 'ਚੋਂ 5 ਪਿਸਤੌਲ, 4 ਜ਼ਿੰਦਾ ਕਾਰਤੂਸ ਤੇ ਇਕ ਬਿਨਾ ਨੰਬਰੀ ਮੋਟਰਸਾਈਕਲ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸੂਰਜ ਕੁਮਾਰ ਉਰਫ਼ ਲਾਡੀ ਵਾਸੀ ਪਿੰਡ ਸ਼ੇਖੇਵਾਲ ਥਾਣਾ ਸ਼ਾਹਕੋਟ ਜ਼ਿਲ੍ਹਾ ਜਲੰਧਰ ਵਜੋਂ ਦੱਸੀ ਗਈ ਹੈ | ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ ਕਿ ਐੱਸ. ਪੀ. (ਜਾਂਚ) ਵਿਨੀਤ ਈਹਲਾਵਤ ਅਤੇ ਡੀ. ਐੱਸ. ਪੀ. (ਜਾਂਚ) ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਸੀ. ਆਈ. ਏ. ਸਟਾਫ਼ ਮੁਖੀ ਪੁਸ਼ਪ ਬਾਲੀ ਦੀ ਟੀਮ ਦੇ ਏ. ਐੱਸ. ਆਈ. ਰਾਜਬੀਰ ਸਿੰਘ ਵਲੋਂ 3 ਅਪ੍ਰੈਲ ਨੂੰ ਥਾਣਾ ਪਤਾਰਾ ਦੇ ਇਲਾਕੇ 'ਚ ਕੀਤੀ ਗਈ ਨਾਕਾਬੰਦੀ ਦੌਰਾਨ ਪੁਲਿਸ ਪਾਰਟੀ ਨੇ ਬਿਨਾਂ ਨੰਬਰ ਵਾਲੇ ਮੋਟਰਸਾਈਕਲ 'ਤੇ ਜਾ ਰਹੇ ਵਿਅਕਤੀ ਦੀ ਜਾਂਚ ਕੀਤੀ, ਤਾਂ ਉਸ ਦੇ ਕਬਜ਼ੇ 'ਚੋਂ .32 ਬੋਰ ਦੇ 3 ਪਿਸਤੌਲ ਸਮੇਤ ਮੈਗਜ਼ੀਨਾਂ ਤੇ 2 ਜ਼ਿੰਦਾ ਕਾਰਤੂਸ, .315 ਬੋਰ ਦੇ 2 ਦੇਸੀ ਕੱਟੇ ਤੇ 2 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐੱਸ. ਐੱਸ. ਪੀ. ਵਿਰਕ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਪਣੇ ਸਾਥੀ ਦਵਿੰਦਰਪਾਲ ਸਿੰਘ ਉਰਫ਼ ਦੀਪੂ ਤੇ ਹੋਰਾਂ ਨਾਲ ਮਿਲ ਕੇ ਉੱਤਰ ਪ੍ਰਦੇਸ਼ ਦੇ ਮਥੁਰਾ ਖੇਤਰ ਤੋਂ ਸਸਤੇ ਭਾਅ 'ਤੇ ਗ਼ੈਰ-ਕਾਨੂੰਨੀ ਅਸਲ੍ਹਾ ਅਤੇ ਗੋਲਾਬਾਰੂਦ ਖ਼ਰੀਦ ਕੇ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਸਪਲਾਈ ਕਰਦਾ ਸੀ | ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ ਤੇ ਇਸ ਦੌਰਾਨ ਅਸਲ੍ਹਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਸਪਲਾਈ ਚੇਨ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਮੁਲਜ਼ਮ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁਲਜ਼ਮ ਦੇ ਭੱਜੇ ਹੋਏ ਸਾਥੀ ਦਵਿੰਦਰਪਾਲ ਸਿੰਘ ਉਰਫ਼ ਦੀਪੂ ਅਤੇ ਹੋਰਾਂ ਦੀ ਗਿ੍ਫ਼ਤਾਰੀ ਲਈ ਛਾਪੇ ਮਾਰੇ ਜਾ ਰਹੇ ਹਨ ਅਤੇ ਉਸ ਦੀ ਗ਼ੈਰ-ਕਾਨੂੰਨੀ ਤਰੀਕੇ ਨਾਲ ਬਣਾਈ ਗਈ ਜਾਇਦਾਦ ਨੂੰ ਵੀ ਕਾਨੂੰਨ ਅਨੁਸਾਰ ਜ਼ਬਤ ਕਰਨ ਲਈ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਿੰਡ ਸੰਘਵਾਲ ਵਿਖੇ ਪ੍ਰਵਾਸੀ ਪਰਿਵਾਰ ਵਲੋਂ ਸਕੂਲੀ ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਭੇਟ ਅਗਲੀ ਖ਼ਬਰ ਜਲੰਧਰ ਦਿਹਾਤੀ ਪੁਲਿਸ ਦੇ ਈ. ਆਰ. ਐੱਸ. ਦੇ ਡਾਇਲ 112 ਫਲੀਟ 'ਚ ਹੋਰ 16 ਨਵੀਆਂ ਗੱਡੀਆਂ ਹੋਈਆਂ ਸ਼ਾਮਿਲ
Ad Position 24