13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਦੀਵਾਲੀ 'ਚ ਕਰਵਾਇਆ ਤਿੰਨ ਦਿਨਾ ਸੰਤ ਤੇ ਕੀਰਤਨ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਜਮਸ਼ੇਰ ਖਾਸ/ਜੰਡਿਆਲਾ ਮੰਜਕੀ, 4 ਅਪ੍ਰੈਲ (ਹਰਵਿੰਦਰ ਕੁਮਾਰ/ ਸੁਰਜੀਤ ਸਿੰਘ ਜੰਡਿਆਲਾ)-ਨਜਦੀਕੀ ਪਿੰਡ ਦੀਵਾਲੀ ਦੇ ਗੁਰਦੁਆਰਾ ਸਿੰਘ ਸਭਾ ਵਿਚ ਪਿੰਡ ਵਾਸੀਆਂ, ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਸੰਤ ਤੇ ਕੀਰਤਨ ਸਮਾਗਮ ਕਰਵਾਏ ਗਏ | ਪ੍ਰਸਿੱਧ ਕੀਰਤਨੀ ਭਾਈ ਦਵਿੰਦਰ ਸਿੰਘ ਸੋਢੀ ਦੀਵਾਲੀ ਵਾਲਿਆਂ ਦੀ ਦੇਖ-ਰੇਖ ਹੇਠ ਗੁਰੂ ਤੇਗ ਬਹਾਦਰ ਸਾਹਿਬ ਤੇ ਭਗਤ ਧੰਨਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਮਾਗਮਾਂ ਵਿਚ ਭਾਈ ਕੁਲਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਨਰਿੰਦਰ ਸਿੰਘ ਸੋਢੀ, ਬਾਬਾ ਗੁਰਦਿਆਲ ਸਿੰਘ ਮਨਸੂਰਵਾਲ ਵਾਲੇ, ਬਾਬਾ ਲਾਲ ਸਿੰਘ ਪਿਹੋਵਾ ਵਾਲੇ, ਗਿਆਨੀ ਜਸਵੰਤ ਸਿੰਘ, ਬਾਬਾ ਕਰਨੈਲ ਸਿੰਘ ਨਾਨਕਸਰ, ਢਾਡੀ ਇਕਬਾਲ ਸਿੰਘ ਬੈਂਸ, ਢਾਡੀ ਇੰਦਰਜੀਤ ਸਿੰਘ ਸ਼ੇਰਗਿੱਲ ਆਦਿ ਦੇ ਜਥਿਆਂ ਨੇ ਦੋ ਦਿਨ ਦੇ ਦੀਵਾਨਾਂ ਵਿਚ ਹਾਜ਼ਰੀਆਂ ਭਰੀਆਂ | ਅਖੀਰਲੇ ਰਾਤਰੀ ਦੀਵਾਨਾਂ ਵਿਚ ਪੰਥ ਦੇ ਪ੍ਰਸਿੱਧ ਬੁਲਾਰੇ ਤੇ ਵਿਦਵਾਨ ਭਗਵਾਨ ਸਿੰਘ ਜÏਹਲ ਨੇ ਸੰਗਤਾਂ ਨੂੰ ਦਸ਼ਮੇਸ਼ ਪਿਤਾ ਜੀ ਦੇ ਗੁਰ ਇਤਿਹਾਸ ਨਾਲ ਜੋੜਿਆ | ਸੰਤ ਰਵਿੰਦਰ ਸਿੰਘ ਜੋਨੀ ਨੇ ਨਿਰੋਲ ਗੁਰਬਾਣੀ ਕੀਰਤਨ ਤੇ ਧਾਰਨਾ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਪ੍ਰਬੰਧਕਾਂ ਵਲੋਂ ਸਹਿਯੋਗੀਆਂ ਤੇ ਆਏ ਜਥਿਆਂ ਨੂੰ ਸਨਮਾਨਿਤ ਕੀਤਾ | ਇਸ ਮÏਕੇ ਨਿਰਵੈਰ ਸਿੰਘ ਡੇਅਰੀ ਵਾਲੇ, ਬਲਦੇਵ ਸਿੰਘ ਦੇਬਾ, ਹਰਿੰਦਰ ਸਿੰਘ ਬਿੱਟੂ ਸ਼ਾਹ, ਸੁਖਵਿੰਦਰ ਸਿੰਘ ਧਾਲੀਵਾਲ, ਮਨੀ ਸਿੰਘ ਧਾਲੀਵਾਲ, ਗੁਰਦੀਪ ਸਿੰਘ ਜੰਡਿਆਲੀ, ਰਸ਼ਪਾਲ ਸਿੰਘ ਪਾਲਾ, ਗੁਰਨਾਮ ਸਿੰਘ ਮਛਿਆਣਾ, ਬਿੰਦਰ ਸਿੰਘ, ਮੇਜਰ ਸਿੰਘ, ਗੁਰਦੇਵ ਸਿੰਘ ਦੀਵਾਲੀ, ਫਤਿਹਜੀਤ ਸਿੰਘ, ਸੁਖਵਿੰਦਰ ਸਿੰਘ ਜੰਡਿਆਲਾ, ਸੁਖਵਿੰਦਰ ਸਿੰਘ ਸੁੱਖੀ ਤੇ ਪਤਵੰਤੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐਜੂਕੇਟ ਪੰਜਾਬ ਪ੍ਰਾਜੈਕਟ ਦੇ ਮੁਖੀ ਜਸਵਿੰਦਰ ਸਿੰਘ (ਯੂ. ਕੇ.) ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਅੱਜ ਵਿਦਿਆਰਥੀਆਂ... ਅਗਲੀ ਖ਼ਬਰ ਐਲ. ਪੀ. ਯੂ. ਵਿਖੇ ਸਾਲਾਨਾ ਸਮਾਗਮ 'ਵਨ ਵਰਲਡ' ਦਾ ਡਾ. ਅਭਿਸ਼ੇਕ ਮਨੂ ਸਿੰਘਵੀ ਵਲੋਂ ਉਦਘਾਟਨ
Ad Position 24