13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਨਾਰੀ ਨਿਕੇਤਨ ਜਲੰਧਰ ਦਾ ਦੌਰਾ

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਜਲੰਧਰ, 4 ਅਪ੍ਰੈਲ (ਚੰਦੀਪ ਭੱਲਾ)-ਮਾਨਵਤਾ ਅਤੇ ਸਮਾਜਿਕ ਸੇਵਾ ਦੀ ਭਾਵਨਾ ਤਹਿਤ ਨਿਰਭਉ ਸਿੰਘ ਗਿੱਲ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਵਲੋਂ ਨਾਰੀ ਨਿਕੇਤਨ ਜਲੰਧਰ ਦਾ ਵਿਸ਼ੇਸ਼ ਦੌਰਾ ਕੀਤਾ | ਇਸ ਦੌਰੇ ਦੌਰਾਨ ਉਨ੍ਹਾਂ ਨੇ ਸੰਸਥਾ ਵਿਚ ਰਹਿ ਰਹੇ ਬੱਚਿਆਂ ਨਾਲ ਸਮਾਂ ਬਿਤਾਇਆ | ਇਸ ਮੌਕੇ ਰਾਹੁਲ ਕੁਮਾਰ ਆਜ਼ਾਦ, ਸੀ. ਜੇ. ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਵੀ ਮੌਜੂਦ ਸਨ | ਇਸ ਦੌਰੇ ਦਾ ਮੁੱਖ ਉਦੇਸ਼ ਉੱਥੇ ਰਹਿ ਰਹੇ ਬੱਚਿਆਂ ਦੀ ਭਲਾਈ ਦਾ ਜਾਇਜ਼ਾ ਲੈਣਾ ਅਤੇ ਉਨ੍ਹਾਂ ਨੂੰ ਭਾਵਨਾਤਮਕ ਤੇ ਪਦਾਰਥਕ ਸਹਾਇਤਾ ਪ੍ਰਦਾਨ ਕਰਨਾ ਸੀ | ਦੌਰੇ ਦÏਰਾਨ ਨਿਆਂਇਕ ਅਧਿਕਾਰੀਆਂ ਨੇ ਬੱਚਿਆਂ ਨਾਲ ਨਿੱਜੀ ਤੌਰ 'ਤੇ ਗੱਲਬਾਤ ਕੀਤੀ ਤਾਂ ਜੋ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਨੂੰ ਸਮਝਿਆ ਜਾ ਸਕੇ ਅਤੇ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੇਂਦਰ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ, ਦੇਖਭਾਲ ਤੇ ਸਫ਼ਾਈ ਦੇ ਮਿਆਰਾਂ ਅਨੁਸਾਰ ਹਨ | ਬੱਚਿਆਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਣ ਲਈ ਉਨ੍ਹਾਂ ਨੂੰ ਸਟੇਸ਼ਨਰੀ ਦਾ ਸਾਮਾਨ ਤੇ ਚਾਕਲੇਟ ਵੀ ਵੰਡੇ ਗਏ | ਇਸ ਮੌਕੇ ਨਿਰਭਉ ਸਿੰਘ ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨਾ ਸਿਰਫ਼ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ, ਸਗੋਂ ਸਮਾਜ ਦੇ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰਾਖੀ ਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੀ ਕਾਰਜਸ਼ੀਲ ਹੈ | ਉਨ੍ਹਾਂ ਕਿਹਾ ਕਿ ਅਜਿਹੇ ਦੌਰੇ ਨਿਆਂਪਾਲਿਕਾ ਤੇ ਸਮਾਜ ਦੇ ਵਿਚਕਾਰਲੇ ਪਾੜੇ ਨੂੰ ਖ਼ਤਮ ਕਰਨ ਲਈ ਜ਼ਰੂਰੀ ਹਨ, ਤਾਂ ਜੋ ਸੰਸਥਾਵਾਂ ਵਿਚ ਰਹਿ ਰਹੇ ਬੱਚਿਆਂ ਨੂੰ ਇਹ ਮਹਿਸੂਸ ਹੋਵੇ ਕਿ ਸਮਾਜ ਉਨ੍ਹਾਂ ਦੇ ਨਾਲ ਖੜ੍ਹਾ ਹੈ | ਸ੍ਰੀ ਰਾਹੁਲ ਕੁਮਾਰ ਆਜ਼ਾਦ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਭਵਿੱਖ ਵਿਚ ਵੀ ਨਾਰੀ ਨਿਕੇਤਨ ਦੀਆਂ ਲੋੜਾਂ ਦੀ ਨਿਗਰਾਨੀ ਕਰਦਾ ਰਹੇਗਾ ਅਤੇ ਕਾਨੂੰਨੀ ਜਾਗਰੂਕਤਾ ਤੇ ਭਲਾਈ ਸਕੀਮਾਂ ਰਾਹੀਂ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ | ਨਾਰੀ ਨਿਕੇਤਨ ਦੀ ਮੈਨੇਜਮੈਂਟ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਜਲੰਧਰ ਦੀ ਟੀਮ ਦਾ ਉਨ੍ਹਾਂ ਦੀ ਆਮਦ ਤੇ ਬੱਚਿਆਂ ਦੀ ਭਲਾਈ ਲਈ ਕੀਤੇ ਗਏ ਯੋਗਦਾਨ ਲਈ ਧੰਨਵਾਦ ਕੀਤਾ | ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਲੰਧਰ ਦੇ ਸੀਨੀਅਰ ਸਹਾਇਕ ਜਗਨ ਨਾਥ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਨਾਰੀ ਨਿਕੇਤਨ ਜਲੰਧਰ ਦਾ ਦੌਰਾ ਅਗਲੀ ਖ਼ਬਰ ਕਣਕ ਦੀ ਫ਼ਸਲ ਚੁੱਕਣ ਲਈ ਸਰਕਾਰ ਨੇ ਕੀਤੇ ਵਿਆਪਕ ਪ੍ਰਬੰਧ-ਕਟਾਰੂਚੱਕ
Ad Position 24