14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਐੱਮ. ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ

Ad Position 21
repet_subhas-goyals [Copy P29]
ਅਜੀਤ ਡੈਸਕ 05-04-2026
ਨਕੋਦਰ, 4 ਅਪ੍ਰੈਲ (ਗੁਰਵਿੰਦਰ ਸਿੰਘ)-ਐੱਮ. ਡੀ. ਦਯਾਨੰਦ ਮਾਡਲ ਸਕੂਲ ਨਕੋਦਰ ਵਿਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਵਿਸ਼ੇਸ਼ ਹਵਨ ਯੱਗ ਆਯੋਜਿਤ ਕੀਤਾ | ਇਹ ਸਮਾਗਮ ਸਕੂਲ ਦੇ ਚੇਅਰਮੈਨ ਪ੍ਰਮੋਦ ਭਾਰਦਵਾਜ ਤੇ ਪਿ੍ੰਸੀਪਲ ਬਲਜਿੰਦਰ ਸਿੰਘ ਦੀ ਸਨਮਾਨਯੋਗ ਅਗਵਾਈ ਹੇਠ ਕਰਵਾਇਆ | ਹਵਨ ਯੱਗ ਦੀ ਸ਼ੁਰੂਆਤ ਮੰਤਰਾਂ ਦੇ ਸ਼ੁੱਭ ਉਚਾਰਨ ਨਾਲ ਹੋਈ | ਇਸ ਮੌਕੇ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਅਪਣੀ ਹਾਜ਼ਰੀ ਨਾਲ ਸਮਾਗਮ ਨੂੰ ਸ਼ੋਭਾ ਬਖ਼ਸ਼ੀ | ਚੇਅਰਮੈਨ ਪ੍ਰਮੋਦ ਭਾਰਦਵਾਜ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਨਵੇਂ ਸੈਸ਼ਨ ਨੂੰ ਸਫ਼ਲ ਤੇ ਮੰਗਲਮਈ ਬਣਾਉਣ ਦੀ ਕਾਮਨਾ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਨੈਤਿਕ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਅੰਤ ਵਿਚ ਪਿ੍ੰਸੀਪਲ ਬਲਜਿੰਦਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਆਦਮਪੁਰ ਵਲੋਂ ਦਾਣਾ ਮੰਡੀ ਵਿਖੇ ਪੂਰਨ ਹੜਤਾਲ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲੜਕੇ ਵਿਖੇ ਸਨਮਾਨ ਸਮਾਰੋਹ ਕਰਵਾਇਆ
Ad Position 24