14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਕੱਲ੍ਹ

Ad Position 21
No active advertisement
ਅਜੀਤ ਡੈਸਕ 06-04-2026
ਜਲੰਧਰ, 5 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਉਪਰਾਲਾ ਕਰਦੇ ਹੋਏ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਵੀ ਦਰਬਾਰ 7 ਅਪ੍ਰੈਲ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਕਵੀ ਦਰਬਾਰ 'ਚ ਪੰਜਾਬ ਦੇ ਪ੍ਰਸਿੱਧ ਕਵੀ ਆਪਣੀਆਂ ਗੁਰੂ ਉਸਤਤ 'ਚ ਰਚੀਆਂ ਕਵਿਤਾਵਾਂ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ | ਉਨ੍ਹਾਂ ਕਿਹਾ ਕਿ ਕਵੀ ਦਰਬਾਰ 'ਚ ਰਛਪਾਲ ਸਿੰਘ ਪਾਲ (ਪੰਜਾਬ ਦੇ ਰਫੀ), ਡਾ. ਹਰੀ ਸਿੰਘ ਜਾਚਕ, ਬੀਬੀ ਅਮਿੰਦਰਪ੍ਰੀਤ ਕੌਰ, ਦਲਬੀਰ ਸਿੰਘ ਰਿਆੜ ਤੇ ਸ਼ੁਕਰਗੁਜ਼ਾਰ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ਹੋਣਗੇ | ਇਹ ਕਵੀ ਦਰਬਾਰ ਹਰਦੀਪ ਸਿੰਘ ਗੋਲਡੀ (ਪ੍ਰਧਾਨ, ਸਿੱਖਜ਼ ਆਫ਼ ਅਮਰੀਕਾ) ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਸੰਗਤ ਨੂੰ ਬੇਨਤੀ ਹੈ ਕਿ ਕਵੀ ਦਰਬਾਰ 'ਚ ਪਰਿਵਾਰਾਂ ਸਹਿਤ ਹਾਜ਼ਰੀ ਭਰੋ |
Ad Position 22
No active advertisement
ਪਿਛਲੀ ਖ਼ਬਰ ਇਕੱਲੀ ਬੀਬੀ ਨੂੰ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਦੀ ਆਗਿਆ ਨਾ ਦੇਣ ਦੇ ਫੈਸਲੇ 'ਤੇ ਮੁੜ ਵਿਚਾਰ ਕਰੇ ਸ਼੍... ਅਗਲੀ ਖ਼ਬਰ ਜੰਡੂਸਿੰਘਾ ਮਾਰਕਿਟ 'ਚ ਡਿਵਾਈਡਰ 'ਤੇ ਚੜਿ੍ਹਆ ਟਰੱਕ <br/>
Ad Position 24