17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 06-04-2026
ਕਪੂਰਥਲਾ, 5 ਅਪ੍ਰੈਲ (ਅਮਨਜੋਤ ਸਿੰਘ)-ਢਿਲਵਾਂ-ਨਡਾਲਾ ਰੋਡ 'ਤੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ | ਇਸ ਸੰਬੰਧੀ 108 ਐਂਬੂਲੈਂਸ ਦੇ ਪਾਇਲਟ ਸੋਨਾ ਸਿੰਘ ਤੇ ਈ. ਐਮ. ਟੀ. ਚੰਦਰ ਕੇਸ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਢਿਲਵਾਂ-ਨਡਾਲਾ ਰੋਡ 'ਤੇ ਇਕ ਮੋਟਰਸਾਈਕਲ ਚਾਲਕ ਨੂੰ ਅਣਪਛਾਤਾ ਵਾਹਨ ਟੱਕਰ ਮਾਰ ਗਿਆ ਹੈ, ਜਿਸ 'ਤੇ ਉਹ ਮੌਕੇ 'ਤੇ ਪੁੱਜੇ ਤੇ ਜ਼ਖ਼ਮੀ ਨੂੰ ਉਨ੍ਹਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਜ਼ਖ਼ਮੀ ਵਿਅਕਤੀ ਦੀ ਪਹਿਚਾਣ ਬਲਵਿੰਦਰ ਸਿੰਘ ਪੁੱਤਰ ਦਾਰੀ ਸਿੰਘ ਵਾਸੀ ਧੂਲਕਾ ਜ਼ਿਲ੍ਹਾ ਅੰਮਿ੍ਤਸਰ ਵਜੋਂ ਹੋਈ ਹੈ, ਜਿਸ ਦੀ ਇਕ ਲੱਤ ਵੀ ਕੱਟੀ ਗਈ ਹੈ | ਡਿਊਟੀ ਡਾ. ਜਸ਼ਨ ਵਲੋਂ ਜ਼ਖ਼ਮੀ ਵਿਅਕਤੀ ਨੂੰ ਮੁੱਢਲੇ ਇਲਾਜ ਤੋਂ ਬਾਅਦ ਦੇਰ ਰਾਤ ਅੰਮਿ੍ਤਸਰ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਤੇ ਗੜੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ ਸਰਕਾਰ-ਧਾਲੀਵਾਲ <br/> ਅਗਲੀ ਖ਼ਬਰ ਪੰਜਾਬ ਦੀ ਸਿੱਖਿਆ ਨੂੰ ਨੰਬਰ 1 'ਤੇ ਰੱਖਣ ਲਈ 'ਮਾਨ ਸਰਕਾਰ' ਯਤਨਸ਼ੀਲ-ਬੀਬੀ ਰਣਜੀਤ ਕੌਰ ਕਾਕੜ ਕਲਾਂ
Ad Position 24