08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਨੇ ਕੀਤੀ ਸੁਰੱਖਿਆ ਜਾਂਚ

Ad Position 21
No active advertisement
ਅਜੀਤ ਡੈਸਕ 07-04-2026
ਜਲੰਧਰ, 6 ਅਪ੍ਰੈਲ (ਐੱਮ. ਐੱਸ. ਲੋਹੀਆ)-ਸ਼ਹਿਰ ਦੇ ਕਈ ਸਕੂਲਾਂ ਨੂੰ ਅੱਜ ਫਿਰ ਇਕ ਈ-ਮੇਲ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਕਮਿਸ਼ਨਰੇਟ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਾਰੇ ਸਕੂਲਾਂ ਤੇ ਅਦਾਰਿਆਂ ਦੀ ਸੁਰੱਖਿਆ ਜਾਂਚ ਕਰਵਾਈ | ਅਤਿਵਾਦੀ ਸੰਗਠਨਾਂ ਦੇ ਨਾਂਅ ਹੇਠ ਭੇਜੀਆਂ ਗਈਆਂ ਇਹ ਧਮਕੀ ਭਰੀਆਂ ਈ-ਮੇਲਾਂ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਮੌਜੂਦ ਸਕੂਲਾਂ ਦੇ ਪ੍ਰਬੰਧਕਾਂ ਨੂੰ ਮਿਲਣ ਤੋਂ ਬਾਅਦ ਸੰਬੰਧਿਤ ਥਾਣਿਆਂ ਦੀਆਂ ਪੁਲਿਸ ਟੀਮਾਂ ਸਭ ਤੋਂ ਪਹਿਲਾਂ ਮੌਕੇ 'ਤੇ ਪਹੁੰਚੀਆਂ | ਪੁਲਿਸ ਅਧਿਕਾਰੀਆਂ ਵਲੋਂ ਸਕੂਲਾਂ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਗਈ | ਇਸ ਦੌਰਾਨ ਪੁਲਿਸ ਟੀਮਾਂ ਵਲੋਂ ਸਕੂਲ ਦੀ ਸੁਰੱਖਿਆ ਜਾਂਚ ਵੀ ਕੀਤੀ ਗਈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਦੀਆਂ ਹਦਾਇਤਾਂ 'ਤੇ ਖੋਜੀ ਕੁੱਤਿਆਂ ਦੇ ਨਾਲ ਵਿਸ਼ੇਸ਼ ਟੀਮਾਂ ਨੇ ਧਮਕੀ ਵਾਲੇ ਸਥਾਨਾਂ 'ਤੇ ਜਾਂਚ ਕੀਤੀ | ਜਿਵੇਂ ਹੀ ਸ਼ਹਿਰ 'ਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਖ਼ਬਰ ਫੈਲੀ, ਤਾਂ ਛੁੱਟੀ ਤੋਂ ਪਹਿਲਾਂ ਹੀ ਵਿਦਿਆਰਥੀਆਂ ਦੇ ਮਾਂ-ਪਿਓ ਸਕੂਲਾਂ 'ਚ ਪਹੁੰਚ ਗਏ ਅਤੇ ਆਪਣੇ ਬੱਚਿਆਂ ਨੂੰ ਨਾਲ ਲੈ ਗਏ | ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਟੀਮਾਂ ਵਲੋਂ ਕੀਤੀ ਗਈ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸੁਰੱਖਿਆ ਨੂੰ ਖ਼ਤਰੇ ਵਾਲੀ ਗੱਲ ਸਾਹਮਣੇ ਨਹੀਂ ਆਈ | ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਨੂੰ ਪ੍ਰਾਪਤ ਹੋਈਆਂ ਈ-ਮੇਲਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਪਿੱਛੇ ਜਿਨ੍ਹਾਂ ਵਿਅਕਤੀਆਂ ਦੀ ਸ਼ਰਾਰਤ ਹੈ, ਉਨ੍ਹਾਂ ਦਾ ਪਤਾ ਲਗਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ ਅਗਲੀ ਖ਼ਬਰ ਨਗਰ ਨਿਗਮ ਦਫ਼ਤਰ ਪਹੁੰਚੇ ਮੁੱਖ ਚੌਕਸੀ ਅਫ਼ਸਰ ਓ. ਐਂਡ ਐਮ. ਵਿਭਾਗ ਦੀਆਂ ਸ਼ਿਕਾਇਤਾਂ ਦੀ ਕੀਤੀ ਜਾਂਚ
Ad Position 24