08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੂਬੇ ਦੀ ਸਨਅਤ ਨੂੰ ਵੱਡਾ ਹੁਲਾਰਾ ਦੇਵੇਗੀ ਨਵੀਂ ਇੰਡਸਟਰੀਅਲ ਪਾਰਕ ਨੀਤੀ-ਸੰਜੀਵ ਅਰੋੜਾ

Ad Position 21
No active advertisement
ਅਜੀਤ ਡੈਸਕ 07-04-2026
ਜਲੰਧਰ, 6 ਅਪ੍ਰੈਲ (ਜਸਪਾਲ ਸਿੰਘ)-ਸੂਬੇ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਇਥੇ ਸ਼ਹਿਰ ਦੇ ਉਦਯੋਗਪਤੀਆਂ ਨਾਲ ਮੀਟਿੰਗ ਤੋਂ ਬਾਅਦ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀ ਸਨਅਤ ਨੂੰ ਹੋਰ ਹੁਲਾਰਾ ਦੇਣ ਲਈ ਲਿਆਂਦੀ ਗਈ ਨਵੀਂ ਉਦਯੋਗਿਕ ਪਾਰਕ ਨੀਤੀ ਨੂੰ ਇਕ ਮਹੀਨੇ 'ਚ ਲਾਗੂ ਕਰਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ ਸੂਬੇ ਅੰਦਰ ਘੱਟੋ-ਘੱਟ 25-25 ਏਕੜ 'ਚ ਵੱਡੇ ਉਦਯੋਗਿਕ ਪਾਰਕ ਵਿਕਸਤ ਕੀਤੇ ਜਾਣਗੇ ਤੇ ਇਨ੍ਹਾਂ ਪਾਰਕਾਂ 'ਚ ਉਦਯੋਗਪਤੀਆਂ ਦੇ ਨਾਲ-ਨਾਲ ਰੀਅਲ ਐਸਟੇਟ ਕਾਰੋਬਾਰੀ ਵੀ ਆਪਣਾ ਕਾਰੋਬਾਰ ਸ਼ੁਰੂ ਕਰ ਸਕਣਗੇ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਿਵੇਸ਼ਕ ਇਨ੍ਹਾਂ ਪ੍ਰਾਜੈਕਟਾਂ ਵਿਚ ਨਿਵੇਸ਼ ਲਈ ਰਜਿਸਟਰ ਕਰਕੇ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਆਸਾਨੀ ਨਾਲ ਪ੍ਰਾਪਤ ਕਰ ਸਕਣਗੇ | ਸ੍ਰੀ ਸੰਜੀਵ ਅਰੋੜਾ ਨੇ ਇਸ ਨੀਤੀ ਨੂੰ ਇਕ ਗੇਮ-ਚੇਂਜਰ ਦੱਸਦਿਆਂ ਕਿਹਾ ਕਿ ਇਨ੍ਹਾਂ ਨਵੇਂ ਪਾਰਕਾਂ ਵਿਚ ਜਾਣ ਵਾਲੇ ਉਦਯੋਗਾਂ ਨੂੰ ਵੱਡੀਆਂ ਸਬਸਿਡੀਆਂ ਵੀ ਦਿੱਤੀਆਂ ਜਾਣਗੀਆਂ | ਜ਼ੀਰੋ ਤਰਲ ਡਿਸਚਾਰਜ ਮਾਪਦੰਡ ਅਪਣਾਉਣ ਵਾਲੇ ਮÏਜੂਦਾ ਉਦਯੋਗ 10 ਕਰੋੜ ਰੁਪਏ ਤੱਕ ਦੀ ਸਬਸਿਡੀ ਲਈ ਯੋਗ ਹੋਣਗੇ, ਜਦਕਿ ਨਵੇਂ ਉਦਯੋਗਾਂ ਨੂੰ 100 ਫੀਸਦੀ ਸਬਸਿਡੀ ਦਿੱਤੀ ਜਾਵੇਗੀ | ਇਸੇ ਤਰ੍ਹਾਂ ਝੋਨੇ ਦੀ ਪਰਾਲੀ ਦੇ ਬਾਇਲਰ ਪਲਾਂਟ ਸਥਾਪਤ ਕਰਨ ਵਾਲੇ ਉਦਯੋਗਾਂ ਨੂੰ ਵੀ 7.5 ਕਰੋੜ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾਵੇਗੀ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਹਰੀ ਊਰਜਾ ਉਤਪਾਦਨ ਵਿਚ ਇਕ ਵੱਡੀ ਛਾਲ ਮਾਰਨ ਲਈ ਤਿਆਰ ਹੈ, ਜਿਸ ਤਹਿਤ ਸਰਕਾਰ ਨੇ ਅਗਲੇ ਪੰਜ ਸਾਲਾਂ ਵਿਚ ਆਪਣੀ 85 ਫੀਸਦੀ ਬਿਜਲੀ ਸੂਰਜੀ ਊਰਜਾ ਤੇ ਬੈਟਰੀ ਸਟੋਰੇਜ ਪ੍ਰਣਾਲੀਆਂ ਵਰਗੇ ਹਰੀ ਸਰੋਤਾਂ ਤੋਂ ਪੈਦਾ ਕਰਨ ਦਾ ਟੀਚਾ ਰੱਖਿਆ ਹੈ ¢ ਇਸ ਮੌਕੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਾਲ 2025-26 ਲਈ ਆਪਣੇ ਇਤਿਹਾਸ ਵਿਚ ਹੁਣ ਤੱਕ ਦਾ ਸਭ ਤੋਂ ਵੱਧ ਨਿਵੇਸ਼ ਹੋਇਆ ਹੈ ਤੇ ਪੰਜਾਬ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿਚੋਂ ਇਕ ਵਜੋਂ ਉਭਰਿਆ ਹੈ ¢ ਉਨ੍ਹਾਂ ਕਿਹਾ ਕਿ ਜੇ. ਐਸ. ਡਬਲਿਊ.ੂ ਗਰੁੱਪ ਤੇ ਮਿੱਤਲ ਗਰੁੱਪ ਸਮੇਤ ਪ੍ਰਮੁੱਖ ਉਦਯੋਗਿਕ ਸਮੂਹਾਂ ਨੇ ਕ੍ਰਮਵਾਰ 3,000 ਕਰੋੜ ਰੁਪਏ ਤੇ 2,600 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਹੈ | ਕਾਨੂੰਨ ਵਿਵਸਥਾ ਬਾਰੇ ਚਿੰਤਾਵਾਂ ਦੇ ਜਵਾਬ ਵਿਚ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਜਬਰਨ ਵਸੂਲੀ ਦੀਆਂ ਕਾਲਾਂ ਅਕਸਰ ਸ਼ਰਾਰਤੀ ਅਨਸਰਾਂ ਦੁਆਰਾ ਆਸਾਨੀ ਨਾਲ ਪੈਸਾ ਕਮਾਉਣ ਲਈ ਕੀਤੀਆਂ ਜਾਂਦੀਆਂ ਹਨ ਤੇ ਉਦਯੋਗਪਤੀਆਂ ਨੂੰ ਘਬਰਾਉਣ ਦੀ ਥਾਂ ਅਜਿਹੇ ਮਾਮਲਿਆਂ ਦੀ ਤੁਰੰਤ ਪੁਲਿਸ ਨੂੰ ਰਿਪੋਰਟ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਅੰਕੜਿਆਂ ਅਨੁਸਾਰ ਪੰਜਾਬ ਦੀ ਕਾਨੂੰਨ ਵਿਵਸਥਾ ਦੀ ਸਥਿਤੀ 17 ਹੋਰ ਰਾਜਾਂ ਨਾਲੋਂ ਬਿਹਤਰ ਹੈ ਅਤੇ ਅੱਗੇ ਕਿਹਾ ਕਿ ਜੇਕਰ ਕਾਨੂੰਨ ਵਿਵਸਥਾ ਦਾ ਕੋਈ ਗੰਭੀਰ ਮੁੱਦਾ ਹੁੰਦਾ ਤਾਂ ਰਾਜ ਇੰਨਾ ਰਿਕਾਰਡ ਨਿਵੇਸ਼ ਨਹੀਂ ਆ ਸਕਦਾ ਸੀ | ਇਸ ਮÏਕੇ ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਪੁਲਿਸ ਕਮਿਸ਼ਨਰ ਧਨਪ੍ਰੀਤ ਕÏਰ, ਐਚ. ਐਸ. ਬਰਾੜ ਐਮ. ਡੀ. ਇਨਫੋਟੈਕ, ਆਤਮ ਪ੍ਰਕਾਸ਼ ਸਿੰਘ ਬਬਲੂ, ਤਰਨਦੀਪ ਸਿੰਘ ਸੰਨੀ ਤੇ ਵੱਖ-ਵੱਖ ਉਦਯੋਗਾਂ ਦੇ ਨੁਮਾਇੰਦੇ ਮÏਜੂਦ ਸਨ ¢
Ad Position 22
No active advertisement
ਪਿਛਲੀ ਖ਼ਬਰ ਡੇਰਾ ਸੱਚਖੰਡ ਬੱਲਾਂ ਵਿਖੇ 'ਆਪ' ਆਗੂ ਮੁਨੀਸ਼ ਸਿਸੋਦੀਆ ਹਲਕੇ ਦੀ ਲੀਡਰਸ਼ਿਪ ਸਮੇਤ ਹੋਏ ਨਤਮਸਤਕ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਵਲੋਂ ਡੀ. ਸੀ. ਦਫ਼ਤਰ ਦੇ ਬਾਹਰ ਧਰਨਾ
Ad Position 24