08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਜਲੰਧਰ ਭਾਜਪਾ ਨੇ ਮਨਾਇਆ 47ਵਾਂ ਸਥਾਪਨਾ ਦਿਵਸ, ਵੰਡੇ ਲੱਡੂ

Ad Position 21
No active advertisement
ਅਜੀਤ ਡੈਸਕ 07-04-2026
ਜਲੰਧਰ, 6 ਅਪ੍ਰੈਲ (ਸ਼ਿਵ)-ਭਾਰਤੀ ਜਨਤਾ ਪਾਰਟੀ ਜਲੰਧਰ (ਸ਼ਹਿਰੀ) ਨੇ ਪਾਰਟੀ ਦੇ 47ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਸਰਕੁਲਰ ਰੋਡ 'ਤੇ ਸਥਿਤ ਆਪਣੇ ਦਫਤਰ, ਸ਼ੀਤਲਾ ਮਾਤਾ ਮੰਦਰ ਦੇ ਨੇੜੇ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ | ਸਮਾਗਮ 'ਚ ਵੱਡੀ ਗਿਣਤੀ ਵਿਚ ਪਾਰਟੀ ਅਧਿਕਾਰੀਆਂ ਅਤੇ ਵਰਕਰਾਂ ਨੇ ਹਿੱਸਾ ਲਿਆ ਅਤੇ ਸਥਾਪਨਾ ਦਿਵਸ ਨੂੰ ਉਤਸ਼ਾਹ ਤੇ ਜੋਸ਼ ਨਾਲ ਮਨਾਇਆ | ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਕਿ੍ਸ਼ਨ ਦੇਵ ਭੰਡਾਰੀ, ਕਰਮਜੀਤ ਕੌਰ ਚੌਧਰੀ, ਸੁਭਾਸ਼ ਸੂਦ, ਰਮਨ ਪੱਬੀ, ਰਮੇਸ਼ ਸ਼ਰਮਾ, ਰਵੀ ਮਹਿੰਦਰੂ, ਦੀਵਾਨ ਅਮਿੱਤ ਅਰੋੜਾ, ਰਾਜੀਵ ਢੀਂਗਰਾ, ਰਵੀ ਕੁਮਾਰ, ਕੰਵਰ ਸਰਤਾਜ ਸਿੰਘ, ਅਜੇ ਬੱਬਲ, ਰਾਜੇਸ਼ ਕਪੂਰ, ਅਮਰਜੀਤ ਗੋਲਡੀ, ਅਸ਼ੋਕ ਸਰੀਨ ਹਿੱਕੀ ਸਮੇਤ ਵੱਡੀ ਗਿਣਤੀ 'ਚ ਵਰਕਰ ਸ਼ਾਮਿਲ ਸੀ | ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਭਾਜਪਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਪਾਰਟੀ ਦੇ ਸਥਾਪਨਾ ਦਿਵਸ 'ਤੇ ਮੌਜੂਦ ਸਾਰੇ ਵਰਕਰਾਂ ਨੂੰ ਵਧਾਈ ਦਿੱਤੀ | ਮੁੱਖ ਮਹਿਮਾਨ ਵਿਜੇ ਸਾਂਪਲਾ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸ਼ਾਨਦਾਰ ਇਤਿਹਾਸ, ਵਿਚਾਰਧਾਰਾ ਤੇ ਸੰਗਠਨਾਤਮਕ ਯਾਤਰਾ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਰਾਸ਼ਟਰੀ ਹਿਤ ਦੀ ਭਾਵਨਾ ਨੂੰ ਸਭ ਤੋਂ ਉੱਪਰ ਰੱਖਣ ਕਾਰਨ ਅੱਜ ਇਹ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਜਲੰਧਰ ਭਾਜਪਾ ਨੇ ਮਨਾਇਆ 47ਵਾਂ ਸਥਾਪਨਾ ਦਿਵਸ, ਵੰਡੇ ਲੱਡੂ ਅਗਲੀ ਖ਼ਬਰ ਸ਼ਿਵ ਜੋਤੀ ਪਬਲਿਕ ਸਕੂਲ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦਾ ਉਦਘਾਟਨ
Ad Position 24