08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਤਬਾਦਲੇ ਤੋਂ ਪਹਿਲਾਂ ਡੀ. ਸੀ. ਵਲੋਂ ਰੋਡ ਸੇਫਟੀ ਕਮੇਟੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-04-2026
ਜਲੰਧਰ, 6 ਅਪ੍ਰੈੈਲ (ਚੰਦੀਪ ਭੱਲਾ)-ਪੰਜਾਬ ਸਰਕਾਰ ਵਲੋਂ ਡੀ. ਸੀ. ਹਿਮਾਂਸ਼ੂ ਅਗਰਵਾਲ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਪਰ ਇਸ ਤੋਂ ਪਹਿਲਾਂ ਡੀ. ਸੀ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੇ ਮੈਂਬਰਾਂ ਨਾਲ ਇਕ ਅਹਿਮ ਮੀਟਿੰਗ ਕਰਦੇ ਹੋਏ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਤੇ ਕਿਹਾ ਕਿ ਗਿਣਤੀ ਤੋਂ ਵੱਧ ਸਕੂਲੀ ਬੱਚਿਆਂ ਨੂੰ ਬਿਠਾਉਣ ਵਾਲੇ ਆਟੋ ਚਾਲਕਾਂ ਖ਼ਿਲਾਫ਼ ਸ਼ਿੰਕਜਾ ਕੱਸਿਆ ਜਾਵੇ ਜੋ ਇਨ੍ਹਾਂ ਮਾਸੂਮ ਬੱਚਿਆਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਕਰ ਰਹੇ ਹਨ | ਉਨ੍ਹਾਂ ਨਗਰ ਨਿਗਮ ਤੇ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੂੰ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਮਿਲ ਕੇ ਮੁਹਿੰਮ ਚਲਾਉਣ 'ਤੇ ਵੀ ਜ਼ੋਰ ਦਿੱਤਾ ਤੇ ਨਾਲ ਹੀ ਅਧਿਕਾਰੀਆਂ ਤੋਂ ਬਲੈਕ ਸਪਾਟ ਖਤਮ ਕਰਨ ਸੰਬੰਧੀ ਵੀ ਰਿਪੋਰਟ ਮੰਗੀ | ਇਸ ਤੋਂ ਇਲਾਵਾ ਡੀ. ਸੀ. ਨੇ ਟੁੱਟੀਆਂ ਸੜਕਾਂ, ਖਰਾਬ ਟ੍ਰੈਫਿਕ ਲਾਈਟਾਂ ਸੰਬੰਧੀ ਵੀ ਜਾਣਕਾਰੀ ਲਈ | ਮੀਟਿੰਗ ਦੌਰਾਨ ਕਮੇਟੀ ਦੇ ਮੈਂਬਰ ਸੁਰਿੰਦਰ ਸੈਣੀ ਨੇ ਸ਼ਾਸ਼ਤਰੀ ਮਾਰਕਿਟ ਚੌਕ ਤੋਂ ਲੈ ਕੇ ਰੇਲਵੇ ਸਟੇਸ਼ਨ ਤੱਕ ਸੜਕਾਂ 'ਤੇ ਹੋਏ ਨਾਜਾਇਜ਼ ਕਬਜ਼ੇ ਹਟਾਉਣ ਸੰਬੰਧੀ ਵੀ ਅਧਿਕਾਰੀਆਂ ਦਾ ਧਿਆਨ ਦਿਵਾਇਆ ਤੇ ਕਿਹਾ ਕਿ ਇਨ੍ਹਾਂ ਕਬਜ਼ਿਆਂ ਕਰਕੇ ਇਸ ਰੋਡ 'ਤੇ ਵਾਹਨਾਂ ਦੀ ਲੰਮੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ ਤੇ ਜੇਕਰ ਕਿਸੇ ਵਿਅਕਤੀ ਨੇ ਰੇਲਵੇ ਸਟੇਸ਼ਨ ਜਾਣਾ ਹੁੰਦਾ ਹੈ ਉਨ੍ਹਾਂ ਨੂੰ ਦੇਰੀ ਹੋ ਜਾਂਦੀ ਹੈ ਤੇ ਕਈ ਵਾਰ ਇਥੇ ਭਾਰੀ ਜਾਮ ਕਰਕੇ ਲੋਕਾਂ ਦੀ ਟਰੇਨ ਵੀ ਨਿਕਲ ਜਾਂਦੀ ਹੈ ਤੇ ਇਸ ਪਾਸੇ ਧਿਆਨ ਦੇਣਾ ਬਹੁਤ ਜ਼ਰੂਰੀ ਹੈ | ਡੀ. ਸੀ. ਨੇ ਓਵਰ ਲੋਡ ਵਾਹਨਾਂ, ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਚਲਾਨ ਕੱਟਣ, ਸੜਕਾਂ ਦੇ ਆਲੇ-ਦੁਆਲੇ ਭਾਰੀ ਵਾਹਨ ਖੜ੍ਹੇ ਕਰਨ, ਪਟੇਲ ਚੌਕ 'ਚ ਖੜ੍ਹੇ ਹੋਣ ਵਾਲੇ ਭਾਰੀ ਵਾਹਨਾਂ ਦੇ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਅੰਬੇਡਕਰ ਜੈਅੰਤੀ ਮੌਕੇ ਕੱਢੀ ਜਾਵੇਗੀ ਰੈਲੀ-ਢੀਂਡਸਾ ਅਗਲੀ ਖ਼ਬਰ ਜਲੰਧਰ ਭਾਜਪਾ ਨੇ ਮਨਾਇਆ 47ਵਾਂ ਸਥਾਪਨਾ ਦਿਵਸ, ਵੰਡੇ ਲੱਡੂ
Ad Position 24