11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜਬਰ ਜਨਾਹ ਦੇ ਮੁਲਜ਼ਮ ਖ਼ਿਲਾਫ਼ ਪੀੜਤਾ ਨੇ ਕੀਤੀ ਕਾਰਵਾਈ ਦੀ ਮੰਗ

Ad Position 21
No active advertisement
ਅਜੀਤ ਡੈਸਕ 08-04-2026

ਕਿਹਾ, ਕਾਰਵਾਈ ਲਈ ਜਾਂਚ ਅਧਿਕਾਰੀ ਨੇ ਕੀਤੀ 25 ਹਜ਼ਾਰ ਰੁਪਏ ਦੀ ਮੰਗ


ਜਲੰਧਰ, 7 ਅਪ੍ਰੈਲ (ਐੱਮ. ਐੱਸ. ਲੋਹੀਆ)-ਜਬਰ ਜਨਾਹ ਤੋਂ ਪੀੜਤ ਇਕ ਲੜਕੀ ਨੇ ਪੱਤਰਕਾਰ ਸੰਮੇਲਨ ਕਰਕੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ 'ਤੇ ਦੋਸ਼ ਲਗਾਏ ਹਨ ਕਿ ਉਹ ਐਫ਼. ਆਈ. ਆਰ. ਦਰਜ ਕੀਤੇ ਜਾਣ ਦੇ ਬਾਵਜੂਦ ਮੁਲਜ਼ਮ ਨੂੰ ਗਿ੍ਫ਼ਤਾਰ ਨਹੀਂ ਕਰ ਰਹੀ | ਪੀੜਤਾ ਨੇ ਦੱਸਿਆ ਕਿ 15-12-2025 ਨੂੰ ਸ਼ਾਮ 7 ਵਜੇ ਦੇ ਕਰੀਬ ਉਸ ਦੇ ਘਰ 'ਚ ਉਸ ਸਮੇਂ ਆਇਆ, ਜਦੋਂ ਉਹ ਘਰ 'ਚ ਇਕੱਲੀ ਸੀ | ਪੀੜਤਾ ਨੇ ਦੋਸ਼ ਲਗਾਏ ਕਿ ਰਿਸ਼ਤੇਦਾਰ ਨੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਕਿਸੇ ਨੂੰ ਵੀ ਇਸ ਬਾਰੇ ਨਾ ਦੱਸਣ ਦੀ ਚਿਤਾਵਨੀ ਦਿੰਦੇ ਹੋਏ, ਸਾਰੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ | ਪੀੜਤਾ ਨੇ ਦੱਸਿਆ ਕਿ ਪੁਲਿਸ ਨੇ ਉਸ ਦੀ ਸ਼ਿਕਾਇਤ 'ਤੇ ਮੁਲਜ਼ਮ ਖ਼ਿਲਾਫ਼ ਐਫ਼. ਆਈ. ਆਰ. ਤਾਂ ਦਰਜ ਕਰ ਲਈ ਹੈ, ਪਰ ਹਾਲੇ ਤੱਕ ਉਸ ਨੂੰ ਗਿ੍ਫ਼ਤਾਰ ਨਹੀਂ ਕੀਤਾ | ਉਸ ਨੇ ਦੋਸ਼ ਲਗਾਏ ਕਿ ਉਸ ਵਲੋਂ ਜਾਂਚ ਅਧਿਕਾਰੀ ਨੂੰ ਦਿੱਤੇ ਗਏ ਵਾਰਦਾਤ ਸਮੇਂ ਪਹਿਨੇ ਹੋਏ ਕੱਪੜੇ ਸੰਭਾਲੇ ਨਹੀਂ ਗਏ ਅਤੇ ਉਸ ਵਲੋਂ ਇਲਾਕੇ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਨਹੀਂ ਲਈ ਜਾ ਰਹੀ ਹੈ | ਪੀੜਤਾ ਨੇ ਇਹ ਦੋਸ਼ ਵੀ ਲਗਾਇਆ ਕਿ ਜਾਂਚ ਅਧਿਕਾਰੀ ਵਲੋਂ ਕਰਵਾਈ ਕਰਨ ਲਈ ਉਸ ਕੋਲੋਂ 25 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ |
ਮੁਲਜ਼ਮ ਖ਼ਿਲਾਫ਼ ਐੱਲ. ਓ. ਸੀ. ਕੀਤੀ ਹੋਈ ਜਾਰੀ-ਥਾਣਾ ਮੁਖੀ
ਪੀੜਤਾ ਵਲੋਂ ਲਗਾਏ ਦੋਸ਼ਾਂ ਸੰਬੰਧੀ ਜਦੋਂ ਥਾਣਾ ਡਵੀਜ਼ਨ ਨੰਬਰ 2 ਦੇ ਮੁਖੀ ਜਸਵਿੰਦਰ ਸਿੰਘ ਨੇ ਸਾਰੇ ਦੋਸ਼ਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਿਸੇ ਅਧਿਕਾਰੀ ਵਲੋਂ ਪੈਸਿਆਂ ਦੀ ਕੋਈ ਵੀ ਮੰਗ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਗਿ੍ਫ਼ਤਾਰੀ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਕਰਕੇ ਉਸ ਖ਼ਿਲਾਫ਼ ਐੱਲ. ਓ. ਸੀ. ਵੀ ਜਾਰੀ ਕੀਤੀ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਸੁਰਜੀਤ ਹਾਕੀ ਸੁਸਾਇਟੀ ਦੇ ਪੀ. ਆਰ. ਓ. ਗੁਰਵਿੰਦਰ ਸਿੰਘ ਗੁੱਲੂ ਨਹੀਂ ਰਹੇ <br/> ਅਗਲੀ ਖ਼ਬਰ ਨਿਗਮ ਦੀ ਸੁਰੱਖਿਆ ਦਸਤੇ ਦੀ ਗੱਡੀ ਨੂੰ ਤੇਲ ਜਾਰੀ ਹੋਣ ਬਾਰੇ ਯੂਨੀਅਨ ਨੇ ਉਠਾਏ ਸਵਾਲ
Ad Position 24