11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

3 ਲੱਖ ਦੀ ਨਕਦੀ ਸਮੇਤ ਗਿ੍ਫ਼ਤਾਰ ਮੁਲਜ਼ਮ ਨੇ ਆਪਣੇ ਦੋਸਤ ਨਾਲ ਮਿਲ ਕੇ ਦਿੱਤਾ ਸੀ ਵਾਰਦਾਤ ਨੂੰ ਅੰਜਾਮ <br/>

Ad Position 21
No active advertisement
ਅਜੀਤ ਡੈਸਕ 08-04-2026
-ਮਾਮਲਾ ਰਿਵਾਲਵਰ ਦਿਖਾ ਕੇ ਬੈਂਕ ਤੋਂ ਕੀਤੀ ਲੁੱਟ ਦਾ-
ਜਲੰਧਰ, 7 ਅਪ੍ਰੈਲ (ਐੱਮ. ਐੱਸ. ਲੋਹੀਆ)-ਬੈਂਕ ਇਨਕਲੇਵ ਦੇ ਖੇਤਰ 'ਚ ਚੱਲ ਰਹੀ ਪੰਜਾਬ ਨੈਸ਼ਨ ਬੈਂਕ ਦੀ ਸ਼ਾਖਾ ਨੂੰ ਬੀਤੇ ਦਿਨ ਨਿਸ਼ਾਨਾ ਬਣਾ ਕੇ ਦੋ ਨਕਾਬਪੋਸ਼ ਲੁਟੇਰਿਆਂ ਵਲੋਂ ਰਿਵਾਲਵਰ ਦੇ ਜ਼ੋਰ 'ਤੇ ਕੀਤੀ ਕਰੀਬ 7 ਲੱਖ ਰੁਪਏ ਦੀ ਲੁੱਟ ਦੇ ਮਾਮਲੇ ਨੂੰ ਕੁਝ ਹੀ ਘੰਟੇ 'ਚ ਹੱਲ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਵਲੋਂ ਮੁੱਖ ਮੁਲਜ਼ਮ ਨੂੰ ਨਕਦੀ, ਲਾਇਸੈਂਸੀ ਰਿਵਾਲਵਰ ਤੇ 3 ਜ਼ਿੰਦਾ ਕਾਰਤੂਸਾਂ ਸਮੇਤ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਅਮਰੀਕ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਗ੍ਰੀਨ ਮਾਡਲ ਟਾਊਨ, ਜਲੰਧਰ ਵਜੋਂ ਦੱਸੀ ਗਈ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਸਿਮਰਨਜੀਤ ਸਿੰਘ ਉਰਫ਼ ਅਮਰੀਕ ਸਿੰਘ ਦੇ ਪਿਤਾ ਪੰਜਾਬ ਪੁਲਿਸ ਦੇ ਸਾਬਕਾ ਡੀ. ਐੱਸ. ਪੀ. ਸਨ, ਜਿਨ੍ਹਾਂ ਦਾ ਸਵਰਗਵਾਸ ਹੋ ਚੁੱਕਾ ਹੈ | ਪਿਤਾ ਦੀ ਮੌਤ ਤੋਂ ਬਾਅਦ ਸਿਮਰਨਜੀਤ ਸਿੰਘ ਮਾੜੀ ਸੰਗਤ 'ਚ ਪੈ ਗਿਆ ਸੀ, ਜਿਸ ਨੇ ਆਪਣੀ ਮੌਜ-ਮਸਤੀ ਲਈ ਆਪਣੇ ਦੋਸਤ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ | ਉਨ੍ਹਾਂ ਦੱਸਿਆ ਕਿ ਸਿਮਰਨਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਮੁਕੱਦਮੇ ਦਰਜ ਹਨ | ਇਸ ਮੌਕੇ ਡੀ. ਸੀ. ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ, ਏ. ਡੀ. ਸੀ. ਪੀ. (ਸਿਟੀ-2) ਰਾਕੇਸ਼ ਯਾਦਵ, ਏ. ਸੀ. ਪੀ. ਸੰਜੇ ਕੁਮਾਰ ਅਤੇ ਇੰਸਪੈਕਟਰ ਸਰਬਜੀਤ ਸਿੰਘ ਗਿੱਲ (ਜਾਂਚ) ਹਾਜ਼ਰ ਸਨ | ਵਰਨਣਯੋਗ ਹੈ ਕਿ ਬੀਤੇ ਦਿਨ ਮੁਲਜ਼ਮਾਂ ਨੇ ਕਰੀਬ 6 ਲੱਖ 27 ਹਜ਼ਾਰ ਦੀ ਲੁੱਟ ਕੀਤੀ ਸੀ, ਜਿਸ 'ਚੋਂ ਕਰੀਬ 3 ਲੱਖ ਰੁਪਏ ਦੀ ਨਕਦੀ ਬਰਾਮਦ ਕਰ ਲਈ ਹੈ | ਇਹ ਜਾਣਕਾਰੀ ਵੀ ਮਿਲੀ ਹੈ ਕਿ ਮੁਲਜ਼ਮ ਨੇ ਅਬਾਦਪੁਰਾ 'ਚ ਰਹਿੰਦੇ ਆਪਣੇ ਦੋਸਤ ਦੇ ਨਾਲ ਮਿਲ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜੋ ਫਿਲਹਾਲ ਫ਼ਰਾਰ ਹੈ ਅਤੇ ਪੁਲਿਸ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ 28 ਕਰੋੜ ਦੀ ਲਾਗਤ ਨਾਲ ਸੁਪਰ ਸਕਸ਼ਨ ਮਸ਼ੀਨਾਂ ਨਾਲ ਹੋਵੇਗੀ ਸੀਵਰਾਂ ਦੀ ਸਫ਼ਾਈ ਅਗਲੀ ਖ਼ਬਰ ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਵਲੋਂ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਜਾਇਜ਼ਾ
Ad Position 24