11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੁਲਿਸ ਡੀ. ਏ. ਵੀ. ਪਬਲਿਕ ਸਕੂਲ 'ਚ ਵਿਸ਼ਵ ਸਿਹਤ ਦਿਵਸ ਮਨਾਇਆ <br/>

Ad Position 21
No active advertisement
ਸਮਾਗਮ ਦੌਰਾਨ ਹਾਜ਼ਰ ਪਿ੍ੰਸੀਪਲ ਡਾ. ਰਸ਼ਮੀ ਵਿਜ ਨਾਲ ਸਟਾਫ਼ ਮੈਂਬਰ ਤੇ ਵਿਦਿਆਰਥੀ ਆਦਿ | ਤਸਵੀਰ : ਮੁਨੀਸ਼ <br/> 08-04-2026
ਜਲੰਧਰ, 7 ਅਪ੍ਰੈਲ (ਪਵਨ ਖਰਬੰਦਾ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ | ਵਿਸ਼ਵ ਸਿਹਤ ਸੰਗਠਨ ਵਲੋਂ ਹਰ ਸਾਲ ਮਨਾਇਆ ਜਾਣ ਵਾਲਾ ਇਹ ਦਿਨ ਇਸ ਸਾਲ 'ਸਿਹਤਮੰਦ ਸ਼ੁਰੂਆਤ, ਉਮੀਦ ਭਰਿਆ ਭਵਿੱਖ' ਥੀਮ 'ਤੇ ਆਧਾਰਤ ਸੀ | ਇਸ ਮੌਕੇ ਸਿਹਤ ਤੇ ਤੰਦਰੁਸਤੀ ਕਲੱਬ ਦੇ ਮੈਂਬਰਾਂ ਨੇ ਇਕ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ ਇਕ ਛੋਟਾ ਜਿਹਾ ਨਾਟਕ ਪੇਸ਼ ਕੀਤਾ | ਇਸ ਤੋਂ ਬਾਅਦ ਇਕ ਪ੍ਰਭਾਵਸ਼ਾਲੀ ਨਾਚ ਪ੍ਰਦਰਸ਼ਨ ਕੀਤਾ | ਦੋਵੇਂ ਪ੍ਰਦਰਸ਼ਨ ਵਿਦਿਆਰਥੀਆਂ ਵਿਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਬਾਰੇ ਜਾਗਰੂਕਤਾ ਫੈਲਾਉਣ 'ਚ ਮਨਮੋਹਕ ਅਤੇ ਪ੍ਰਭਾਵਸ਼ਾਲੀ ਸਨ | ਪ੍ਰੋਗਰਾਮ ਦੀ ਪ੍ਰਧਾਨਗੀ ਪਿ੍ੰਸੀਪਲ ਡਾ. ਰਸ਼ਮੀ ਵਿਜ ਨੇ ਕੀਤੀ | ਉਨ੍ਹਾਂ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਸਿਹਤਮੰਦ ਆਦਤਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ | ਸਮਾਗਮ ਦਾ ਸੰਚਾਲਨ ਕਲੱਬ ਇੰਚਾਰਜ ਸੀਮਾ ਸ਼ਰਮਾ ਨੇ ਕੀਤਾ |

Ad Position 22
No active advertisement
ਪਿਛਲੀ ਖ਼ਬਰ ਰਾਜ ਪੱਧਰੀ ਥੀਏਟਰ ਫੈਸਟੀਵਲ ਕੇ. ਐਲ. ਸਹਿਗਲ ਪੰਜਾਬੀ ਰੰਗ ਉਤਸਵ ਛੇਵਾਂ ਐਡੀਸ਼ਨ ਸ਼ੁਰੂ <br/> ਅਗਲੀ ਖ਼ਬਰ ਪ੍ਰਾਚੀਨ ਮੰਦਰ ਸਿੱਧ ਬਾਬਾ ਬਾਲਕ ਨਾਥ ਗੁਰੂ ਨਾਨਕਪੁਰਾ ਵਿਖੇ ਕਰਵਾਇਆ ਜਾਗਰਣ <br/>
Ad Position 24