11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਰਾਜ ਨਗਰ ਦੇ ਨਵੇਂ ਹਾਲ ਦੀ ਹੋਵੇਗੀ ਉਸਾਰੀ <br/>

Ad Position 21
No active advertisement
ਨਿਰਮਲ ਕੁਟੀਆ ਜੋਹਲਾਂ ਵਿਖੇ ਬਾਬਾ ਅਜੀਤ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੇਹਰ ਸਿੰਘ ਅਤੇ ਹੋਰ ਮੈਂਬਰ | ਤਸਵੀਰ : ਜੀ.ਪੀ. ਸਿੰਘ <br/> 08-04-2026
ਜਲੰਧਰ, 7 ਅਪ੍ਰੈਲ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਿਊ ਰਾਜ ਨਗਰ, ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਦੇ ਨਵੇਂ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੇਹਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਬੰਧਕ ਕਮੇਟੀ ਵਲੋਂ ਬਾਬਾ ਅਜੀਤ ਸਿੰਘ (ਨਿਰਮਲ ਕੁਟੀਆ ਜੋਹਲਾਂ) ਨਾਲ ਮੁਲਾਕਾਤ ਕਰਕੇ ਉਸਾਰੀ ਦੀ ਸ਼ੁਰੂਆਤ ਮੌਕੇ ਅਰਦਾਸ ਕਰਨ ਦੀ ਬੇਨਤੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਬਾਬਾ ਅਜੀਤ ਸਿੰਘ ਜੀ ਵਲੋਂ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ 9 ਅਪ੍ਰੈਲ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਇਮਾਰਤ ਦਾ ਨੀਂਹ ਪੱਥਰ ਰੱਖਿਆ ਜਾਵੇਗਾ | ਇਸ ਮੌਕੇ ਹਰਬੰਸ ਸਿੰਘ, ਨਰਿੰਦਰ ਸਿੰਘ, ਤੇਜ ਮੋਹਨ ਸਿੰਘ, ਫੁਫਣ ਸਿੰਘ, ਜੋਗਿੰਦਰ ਸਿੰਘ, ਜਗਮੋਹਣ ਸਿੰਘ, ਮਸਤਾਨ ਸਿੰਘ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀ ਦੀ ਗ਼ੈਰ ਕਾਨੂੰਨੀ ਇਮਾਰਤ ਢਾਹੀ <br/> ਅਗਲੀ ਖ਼ਬਰ ਹਾਇਅਰ ਇੰਡੀਆ ਵਲੋਂ ਏਆਈ-ਐਟਮੋਐਕਸ ਨਾਲ ਚੱਲਣ ਵਾਲਾ ਡੇਜ਼ਰਟ ਰੋਜ਼ ਸੁਪਰ ਹੈਵੀ ਡਿਊਟੀ ਏਅਰ ਕੰਡੀਸ਼ਨਰ ਲਾਂਚ <br/>
Ad Position 24