11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਨਿਰਮਲ ਕੁਟੀਆ ਜੋਹਲਾਂ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 08-04-2026
ਚੁਗਿੱਟੀ/ ਜੰਡੂ ਸਿੰਘਾ,7 ਅਪ੍ਰੈਲ ( ਨਰਿੰਦਰ ਲਾਗੂ) ਅੰਮਿ੍ਤ ਛੱਕਕੇ ਗੁਰੂ ਵਾਲੇ ਬਣਨ ਵੱਲ ਹਰੇਕ ਨੂੰ ਤਵੱਜੋ ਵਧਾਉਣੀ ਚਾਹੀਦੀ ਹੈ | ਇਸ ਮਨੁੱਖ ਜਨਮ ਦਾ ਅਸਲ ਮਕਸਦ ਹੀ ਪ੍ਰਮਾਤਮਾ ਦੀ ਭਗਤੀ ਹੈ |ਸੋ ਚਾਹੀਦਾ ਹੈ ਕਿ ਇਸ ਜਾਮੇਂ ਦਾ ਲਾਹਾ ਲਿਆ ਜਾਵੇ | ਇਹ ਪ੍ਰਗਟਾਵਾ ਨਿਰਮਲ ਕੁਟੀਆ ਜੋਹਲਾਂ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਕਤ ਗੁਰੂ ਘਰ ਦੇ ਮੁਖੀ ਸੰਤ ਬਾਬਾ ਜੀਤ ਸਿੰਘ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਭਗਤੀ ਮਾਰਗ 'ਤੇ ਤਰੱਕੀ ਲਈ ਜ਼ਰੂਰਤਮੰਦ ਲੋਕਾਂ ਦੀ ਸਹਾਇਤਾ ਵੀ ਕੀਤੀ ਜਾਣੀ ਚਾਹੀਦੀ ਹੈ | ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਸ ਉਪਰੰਤ ਸਜਾਏ ਹੋਏ ਦੀਵਾਨ ਵਿੱਚ ਵੱਖ -ਵੱਖ ਰਾਗੀ ਤੇ ਢਾਡੀ ਜਥਿਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਦੌਰਾਨ ਸਟੇਜ ਸੰਚਾਲਕ ਵਜੋਂ ਸੇਵਾ ਭਾਈ ਡਾਕਟਰ ਸੁਖਬੀਰ ਸਿੰਘ ਤੇ ਅਵਤਾਰ ਸਿੰਘ ਸ਼ੇਰਗਿੱਲ ਵਲੋਂ ਨਿਭਾਈ ਗਈ | ਸਮਾਪਤੀ 'ਤੇ ਸੇਵਾਦਾਰਾਂ ਵੱਲੋਂ ਸੰਗਤਾਂ ਨੂੰ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੱਤਿਆ ਪਾਲ ਸਿੰਘ,ਆਰ.ਪੀ.ਸਿੰਘ, ਨੰਬਰਦਾਰ ਜਥੇਦਾਰ ਮੱਖਣ ਸਿੰਘ ਬੋਲੀਨਾ, ਫ਼ਕੀਰ ਸਿੰਘ, ਅਮਰੀਕ ਸਿੰਘ, ਹੁਕਮ ਸਿੰਘ, ਜੋਗਾ ਸਿੰਘ,ਰਸਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੁਕਮਨਾਮੇ ਨੂੰ ਸਾਜਿਸ਼ ਕਰਾਰ ਦੇਣਾ ਸੁਖਬੀਰ ਦੀ ਇਕ ਹੋਰ ਵੱਡੀ ਗ਼ਲਤੀ-ਵਡਾਲਾ ਅਗਲੀ ਖ਼ਬਰ ਹੁਕਮਨਾਮੇ ਨੂੰ ਸਾਜਿਸ਼ ਕਰਾਰ ਦੇਣਾ ਸੁਖਬੀਰ ਦੀ ਇਕ ਹੋਰ ਵੱਡੀ ਗ਼ਲਤੀ-ਵਡਾਲਾ
Ad Position 24