ਜਲੰਧਰ, 7 ਅਪ੍ਰੈਲ (ਚੰਦੀਪ ਭੱਲਾ)-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਕਣਕ ਦੀ ਖਰੀਦ ਦੇ ਸ਼ੁਰੂ ਹੋ ਰਹੇ ਸੀਜਨ ਨੂੰ ਲੈ ਕੇ ਮੰਡੀਆਂ 'ਚ ਪੁਖਤਾ ਪ੍ਰਬੰਧ ਕੀਤੇ ਜਾਣ ਸੰਬੰਧੀ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਉਨ੍ਹਾਂ ਨੂੰ ਵਿਸ਼ੇਸ਼ ਹਿਦਾਇਤਾਂ ਦਿੱਤੀਆਂ ਤੇ ਕਿਹਾ ਕਿ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਕੋਤਾਹੀ ਨਾ ਵਰਤੀ ਜਾਵੇ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਆਉਣ ਵਾਲੇ ਕਣਕ ਦੇ ਖਰੀਦ ਸੀਜ਼ਨ ਦÏਰਾਨ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਫ਼ਸਲ ਦੇ ਇਕ-ਇਕ ਦਾਣੇ ਦੀ ਖ਼ਰੀਦ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੀਜ਼ਨ ਦÏਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਪਹਿਲਾਂ ਹੀ ਵਿਆਪਕ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਾਲ ਕਣਕ ਦੀ ਬੰਪਰ ਫ਼ਸਲ ਹੋਣ ਦੀ ਉਮੀਦ ਹੈ ਤੇ 122 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ ਤੇ ਇਸੇ ਨੂੰ ਹੀ ਧਿਆਨ 'ਚ ਰੱਖ ਕੇ ਜਲੰਧਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਾ ਮੌਸਮ ਚਲ ਰਿਹਾ ਹੈ ਉਸ ਨੂੰ ਵੇਖਦੇ ਹੋਏ ਮੰਡੀ 'ਚ ਤਿਰਪਾਲਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇ ਤਾਂ ਕਿ ਫਸਲ ਦਾ ਇਕ ਵੀ ਦਾਣਾ ਖਰਾਬ ਨਾ ਹੋਵੇ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਲਈ ਮੰਡੀਆਂ ਵਿਚ ਸਾਫ-ਸਫ਼ਾਈ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਰੌਸ਼ਨੀ ਦੇ ਪ੍ਰਬੰਧ ਤੇ ਸ਼ੈੱਡਾਂ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਵੀ ਲਿਆ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਸੀਜ਼ਨ ਦÏਰਾਨ ਆਪਣੀਆਂ ਸਬੰਧਤ ਮੰਡੀਆਂ ਵਿਚ ਮÏਜੂਦ ਰਹਿਣ ਤਾਂ ਜੋ ਕਿਸਾਨਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ |