11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਾਰਡ ਨੰ. 20 ਵਿਖੇ ਕੌਂਸਲਰ ਰਾਜੂ ਦੀ ਅਗਵਾਈ 'ਚ ਪ੍ਰਭਾਵਸ਼ਾਲੀ ਜਲਸਾ <br/>

Ad Position 21
No active advertisement
ਵਾਰਡ ਨੰ. 20 ਵਿਖੇ ਜਲਸੇ ਦੌਰਾਨ ਲੋਕਾਂ ਦੇ ਭਾਰੀ ਇਕੱਠ ਨਾਲ ਕੌਂਸਲਰ ਮਨਮੋਹਨ ਸਿੰਘ ਰਾਜੂ 'ਆਪ' ਦੇ ਸੀਨੀ. ਆਗੂ ਨਿਤਿਨ ਕੋਹਲੀ, ਅੰਮਿ੍ਤਪਾਲ ਤੇ ਹੋਰ ਪਤਵੰਤੇ | <br/> 08-04-2026
ਚੁਗਿੱਟੀ/ਜੰਡੂਸਿੰਘਾ, 7 ਅਪ੍ਰੈਲ (ਨਰਿੰਦਰ ਲਾਗੂ)-ਕੌਂਸਲਰ ਮਨਮੋਹਨ ਸਿੰਘ ਰਾਜੂ ਵਲੋਂ ਆਪਣੇ ਵਾਰਡ ਨੰ. 20 ਵਿਖੇ ਸ਼ਾਨਦਾਰ 4 ਸਾਲ 'ਆਪ' ਸਰਕਾਰ ਦੇ ਨਾਲ ਪ੍ਰੋਗਰਾਮ ਤਹਿਤ ਬਹੁਤ ਵੱਡੇ ਪ੍ਰਭਾਵਸ਼ਾਲੀ ਜਲਸੇ ਦਾ ਆਯੋਜਨ ਕੀਤਾ | ਇਸ ਮੌਕੇ ਆਮ ਆਦਮੀ ਪਾਰਟੀ ਜਲੰਧਰ ਕੇਂਦਰੀ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਤੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਅੰਮਿ੍ਤਪਾਲ ਵਲੋਂ ਸ਼ਿਰਕਤ ਕੀਤੀ ਗਈ | ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੌਂਸਲਰ ਰਾਜੂ ਨੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਗਏ ਤਮਾਮ ਵਾਅਦੇ ਪੂਰੀ ਸੰਜੀਦਗੀ ਨਾਲ ਪੂਰੇ ਕੀਤੇ ਗਏ ਹਨ | ਜਿਸ ਕਾਰਨ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵਿਰੋਧੀ ਪਾਰਟੀਆਂ ਕੋਲ ਮਾਨ ਸਰਕਾਰ ਖਿਲਾਫ਼ ਕੋਈ ਮੁੱਦਾ ਨਹੀਂ ਹੈ | ਜਿਸ ਨੂੰ ਵੇਖਦੇ ਹੋਏ ਮੰਨਿਆ ਜਾ ਸਕਦਾ ਹੈ ਕਿ ਇਨ੍ਹਾਂ ਚੋਣਾਂ ਵਿਚ ਵੀ ਸਾਰੇ ਵਰਗਾਂ ਦੇ ਲੋਕਾਂ ਵਲੋਂ ਇਕ ਵਾਰ ਫਿਰ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵੋਟਾਂ ਦੇ ਵੱਡੇ ਫ਼ਰਕ ਨਾਲ ਸਫਲ ਬਣਾ ਕੇ ਸੱਤਾ 'ਚ ਲਿਆਂਦਾ ਜਾਵੇਗਾ | ਇਸ ਮੌਕੇ ਲੋਕਾਂ ਨਾਲ ਵਿਚਾਰ ਸਾਂਝੇੇ ਕਰਦੇ ਹੋਏ ਹਲਕਾ ਕੇਂਦਰ ਦੇ ਇੰਚਾਰਜ ਨਿਤਿਨ ਕੋਹਲੀ ਨੇ ਕਿਹਾ ਕਿ ਇਸ ਹਲਕੇ ਦੇ ਲੋਕਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਵਰਤੀ ਜਾ ਰਹੀ ਹੈ | ਜਿਸ ਦੇ ਚੱਲਦਿਆਂ ਇਕ ਨਵਾਂ ਟਿਊਬਵੈੱਲ ਲਗਾਇਆ ਗਿਆ ਹੈ | ਐਮ. ਐਸ. ਫਾਰਮ ਮੁਹੱਲੇ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਨ ਲਈ ਹੁਕਮ ਜਾਰੀ ਕੀਤੇ ਗਏ ਹਨ | ਜਿਸ ਕਾਰਨ ਲੋਕ ਖੁਸ਼ੀ ਮਹਿਸੂਸ ਕਰ ਰਹੇ ਹਨ | ਜਲੰਧਰ ਅਰਬਨ ਦੇ ਪ੍ਰਧਾਨ ਅੰਮਿ੍ਤਪਾਲ ਨੇ ਲੋਕਾਂ ਦੇ ਭਾਰੀ ਇਕੱਠ ਨੂੰ ਦੇਖ ਕੇ ਕਿਹਾ ਕਿ ਸਾਡੇ ਕੌਂਸਲਰ ਮਨਮੋਹਨ ਸਿੰਘ ਰਾਜੂ ਦਾ ਜਨ ਆਧਾਰ ਬਹੁਤ ਮਜ਼ਬੂਤ ਹੈ | ਉਨ੍ਹਾਂ ਕਿਹਾ ਕਿ 2027 ਵਿਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਲੋਕਾਂ ਨੇ ਬਣਾ ਲਿਆ ਹੈ | ਇਸ ਮੌਕੇ ਜਸਮੀਤ ਸਿੰਘ ਸ਼ੁਭਮ, ਸੁਮੀਤ ਸਿੰਘ, ਜਤਿੰਦਰ ਨਿੱਕਾ, ਰਾਹੁਲ ਵਰਮਾ, ਸ਼ਸ਼ੀ ਰਾਏ, ਜਰਨੈਲ ਸਿੰਘ, ਸੁਭਾਸ਼ ਵੇਰਕਾ, ਸੰਜੀਵ, ਜੰਗਬੀਰ ਸਿੰਘ, ਰਘਬੀਰ ਸਿੰਘ, ਕਾਲਾ ਲਹੌਰੀਆ, ਹਰਦੇਵ ਲਹੌਰੀਆ ਅਤੇ ਨਿਤਿਨ ਜੈਨ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਅਮੀਰੀ ਖੇੜਾ 'ਚ ਸਮਾਗਮ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਕਣਕ ਦੀ ਖਰੀਦ ਨੂੰ ਲੈ ਕੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
Ad Position 24