ਲਾਂਬੜਾ, 7 ਅਪ੍ਰੈਲ (ਗੁਰਮੇਲ ਸਿੰਘ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੇ ਸਰਕਾਰੀ ਮਿਡਲ ਸਮਾਰਟ ਸਕੂਲ ਹਮੀਰੀ ਖੇੜਾ ਵਿਖੇ ਪ੍ਰਾਇਮਰੀ ਜਮਾਤਾਂ ਤੇ ਮਿਡਲ ਕਲਾਸ ਸੈਰੇਮਨੀ ਅਤੇ ਸਾਲਾਨਾ ਸਮਾਗਮ ਕਰਵਾਇਆ | ਇਸ ਸਮਾਗਮ ਸਮੂਹ ਸਕੂਲ ਸਟਾਫ ਸਕੂਲ ਮੈਨੇਜਮੈਂਟ ਕਮੇਟੀ, ਸਮੂਹ ਨਗਰ ਪੰਚਾਇਤ, ਸਮਾਜ ਸੇਵੀ ਤੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਵੱਖ-ਵੱਖ ਜਮਾਤਾਂ ਦੇ ਸਮੂਹ ਵਿਦਿਆਰਥੀਆਂ ਦੀ ਸ਼ਮੂਲੀਅਤ 'ਚ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ | ਸਮਾਗਮ ਦੌਰਾਨ ਪਹਿਲੀਆਂ ਤਿੰਨ ਪੁਜੀਸ਼ਨਾਂ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਸਕੂਲ ਦੇ ਬਾਕੀ ਵਿਦਿਆਰਥੀਆਂ ਨੂੰ ਕਾਪੀਆਂ, ਪੈਨ ਤੇ ਹੋਰ ਸਟੇਸ਼ਨਰੀ ਦਾ ਸਾਮਾਨ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪਿੰਡ ਦੀ ਸਰਪੰਚ ਮਨਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਹੁਣ ਸਰਕਾਰੀ ਪ੍ਰਾਇਮਰੀ ਸਕੂਲਾਂ ਦੀ ਪੜ੍ਹਾਈ ਤੇ ਹੋਰ ਗਤੀਵਿਧੀਆਂ ਦੇ ਮਾਮਲੇ ਚ ਪ੍ਰਾਈਵੇਟ ਸਕੂਲਾਂ ਨਾਲੋਂ ਕਿਸੇ ਪਾਸਿਓਾ ਵੀ ਘੱਟ ਨਹੀਂ ਹੈ, ਸੋ ਸਾਨੂੰ ਸਾਰਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿਚ ਵੱਧ ਤੋਂ ਵੱਧ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਸਰਪੰਚ ਮਨਜੀਤ ਕੌਰ ਮੁੱਖ ਅਧਿਆਪਕਾ ਸਿੰਮੀ, ਭਾਵਨਾ ਸ਼ਰਮਾ, ਜਗਵਿੰਦਰ ਸਿੰਘ ਤੇ ਸਮੂਹ ਸਟਾਫ ਤੋਂ ਇਲਾਵਾ ਦਿਲਬਾਗ ਸਿੰਘ, ਅਮਨਦੀਪ ਕੌਰ, ਕੁਲਦੀਪ ਸਿੰਘ, ਊਸ਼ਾ ਰਾਣੀ, ਪਰਮਜੀਤ ਕੌਰ, ਹਰਮੇਸ਼ ਲਾਲ, ਬਲਕਾਰ ਸਿੰਘ ਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ |