11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਇਆ ਕਵੀ ਦਰਬਾਰ <br/>

Ad Position 21
No active advertisement
ਅਜੀਤ ਡੈਸਕ 08-04-2026
ਜਲੰਧਰ, 7 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਦੀ ਪ੍ਰਬੰਧਕ ਕਮੇਟੀ ਵਲੋਂ ਕੀਤੇ ਵਿਸ਼ੇਸ਼ ਉਪਰਾਲੇ ਸਦਕਾ ਵਿਸ਼ੇਸ਼ ਕਵੀ ਦਰਬਾਰ ਕਰਵਾਇਆ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਿੱਖਸ ਆਫ਼ ਅਮਰੀਕਾ (ਯੂ. ਐੱਸ. ਏ.) ਦੇ ਪ੍ਰਧਾਨ ਹਰਦੀਪ ਸਿੰਘ ਅਹੂਜਾ (ਗੋਲਡੀ), ਬੀਬੀ ਇੰਦਰਜੀਤ ਕੌਰ ਅਹੂਜਾ, ਰਵਿੰਦਰਪਾਲ ਸਿੰਘ ਅਹੂਜਾ, ਅਮਨਪਾਲ ਸਿੰਘ ਅਹੂਜਾ, ਹਰਮਨਦੀਪ ਸਿੰਘ ਅਹੂਜਾ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾ ਭਾਵਨਾ ਨਾਲ ਸਵੇਰ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ | ਸ਼ਾਮ ਦੇ ਦੀਵਾਨਾਂ 'ਚ ਵਿਸ਼ੇਸ਼ ਕਵੀ ਦਰਬਾਰ ਕਰਵਾਇਆ, ਜਿਸ 'ਚ ਪੰਥ ਪ੍ਰਸਿੱਧ ਕਵੀ ਰਛਪਾਲ ਸਿੰਘ ਪਾਲ, ਸ਼ੁਕਰਗੁਜ਼ਾਰ ਸਿੰਘ ਦੀਵਾਨਾ, ਹਰੀ ਸਿੰਘ 'ਜਾਚਕ', ਦਲਬੀਰ ਸਿੰਘ ਰਿਆੜ ਅਤੇ ਬੀਬਾ ਅਮਿੰਦਰਪ੍ਰੀਤ ਕੌਰ ਨੇ ਰੂਹਾਨੀ ਕਵਿਤਾਵਾਂ ਦੇ ਗਾਇਨ ਦੁਆਰਾ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ | ਰੋਜ਼ਾਨਾ ਦੀ ਮਰਿਆਦਾ ਅਨੁਸਾਰ ਭਾਈ ਗੁਰਦੇਵ ਸਿੰਘ ਅਤੇ ਭਾਈ ਆਤਮਾ ਸਿੰਘ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਕਥਾਵਾਚਕ ਬੀਬੀ ਜਸਜੀਤ ਕੌਰ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਸਿਧਾਂਤਾਂ 'ਤੇ ਰੌਸ਼ਨੀ ਪਾਉਂਦਿਆਂ ਗੁਰੂ ਸਾਹਿਬਾਨ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ. ਐੱਮ. ਹੁਰੀਆ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ, ਲਖਬੀਰ ਸਿੰਘ ਛਾਬੜਾ ਤੇ ਹੋਰ ਪਤਵੰਤੇ ਸੱਜਣਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰੀ ਤੇ ਖੁਸ਼ੀਆਂ ਪ੍ਰਾਪਤ ਕੀਤੀਆਂ |

Ad Position 22
No active advertisement
ਪਿਛਲੀ ਖ਼ਬਰ ਆਈਵੀ ਵਰਲਡ ਸਕੂਲ 'ਚ ਵਿਦਿਆਰਥੀਆਂ ਲਈ ਸਾਈਬਰ ਸੁਰੱਖਿਆ ਸੰਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ <br/> ਅਗਲੀ ਖ਼ਬਰ ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਨੂਰਮਹਿਲ ਪਹੁੰਚੇ ਮਨੀਸ਼ ਸਿਸੋਦੀਆ ਤੇ ਦੀਪਕ ਬਾਲੀ <br/>
Ad Position 24