11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 08-04-2026
ਗੁਰਾਇਆ, 7 ਅਪ੍ਰੈਲ (ਬਲਵਿੰਦਰ ਸਿੰਘ)-ਗੁਰੂ ਨਾਨਕ ਖਾਲਸਾ ਗਰਲਜ਼ ਕਾਲਜ ਬਾਬਾ ਸੰਗ ਢੇਸੀਆਂ ਵਿਖੇ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਨ. ਐੱਸ. ਐੱਸ. ਵਿਭਾਗ ਵਲੋਂ ਪਿ੍ੰਸੀਪਲ ਡਾ. ਗੁਰਸ਼ਰਨਜੀਤ ਬੈਂਸ ਦੀ ਅਗਵਾਈ ਹੇਠ ਤੇ ਪ੍ਰੋਗਰਾਮ ਅਫ਼ਸਰ ਪ੍ਰੋ. ਡਾ. ਰੁਪਿੰਦਰ ਮਾਹਲ ਦੀ ਦੇਖ-ਰੇਖ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ | ਡਾ. ਰੁਪਿੰਦਰ ਮਾਹਲ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਸ ਵਾਰ ਵਿਸ਼ਵ ਸਿਹਤ ਦਿਵਸ ਦਾ ਥੀਮ ਹੈ ਸਿਹਤ ਲਈ ਇਕੱਠੇ ਵਿਗਿਆਨ ਦੇ ਲਈ ਨਾਲ ਖੜੇ੍ਹ ਹੈ | ਅੱਜ ਕੱਲ੍ਹ ਦੇ ਸਮੇਂ ਵਿਚ ਜਿਥੇ ਗਲਤ ਜਾਣਕਾਰੀ ਵਾਈਰਸਾਂ ਨਾਲੋਂ ਵੀ ਤੇਜ਼ੀ ਨਾਲ ਫੈਲਦੀ ਹੈ ਤੇ ਸੰਸਥਾਵਾਂ ਤੇ ਲੋਕਾਂ ਦਾ ਵਿਸ਼ਵਾਸ ਘੱਟ ਰਿਹਾ ਹੈ ਉਥੇ ਲੋਕਾਂ ਦਾ ਵਿਸ਼ਵਾਸ ਵਿਗਿਆਨ 'ਤੇ ਆਧਾਰਿਤ ਸਿਹਤ ਸਮੱਸਿਆਵਾਂ ਦਾ ਹੱਲ ਕਰਨਾ ਹੈ | ਸਾਰਿਆ ਨੂੰ ਇਕਜੁੱਟ ਹੋ ਕੇ ਵਾਤਾਵਰਨ, ਜੰਗਲਾਂ ਪੰਛੀਆਂ ਜੰਗਲਾਂ, ਜੰਗਲੀ ਜੀਵਾਂ ਤੇ ਜਲਵਾਯੂ ਨੂੰ ਬਚਾਉਣ ਲਈ ਵਿਗਿਆਨਕ ਸਹਿਯੋਗ ਦੀ ਮਹੱਤਤਾ ਨੂੰ ਸਮਝਣਾ ਪਵੇਗਾ | ਵਿਦਿਆਰਥੀਆਂ ਨੇ ਪੋਸਟਰ ਬਣਾ ਕੇ ਸਿਹਤ ਦੀ ਸਾਂਭ ਤੰਦਰੁਸਤੀ ਦਾ ਸੰਦੇਸ਼ ਦਿੱਤਾ | ਇਸ ਮੌਕੇ ਪ੍ਰੋ: ਅਮਰਪ੍ਰੀਤ ਤੇ ਪ੍ਰੋ. ਰੇਨੂੰ ਸ਼ਰਮਾ ਅਤੇ ਵਿਦਿਆਰਥੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਿਹਤ ਦਿਵਸ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ <br/> ਅਗਲੀ ਖ਼ਬਰ ਨੂਰਮਹਿਲ ਸਕੂਲ ਸ਼ੁਰੂ ਕਰਨ ਲਈ ਜਥੇਬੰਦੀਆਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ <br/>
Ad Position 24