11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਦੇ ਸੂਬਾ ਪ੍ਰਧਾਨ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ 'ਚ ਮਲਸੀਆਂ ਵਿਖੇ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 08-04-2026
ਮਲਸੀਆਂ, 7 ਅਪ੍ਰੈਲ (ਸੁਖਦੀਪ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿਲ੍ਹਾ ਹੁਸ਼ਿਆਰਪੁਰ ਫੇਰੀ ਤੋਂ ਪਹਿਲਾਂ ਤੜਕਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ.26) ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਨੂੰ ਗਿ੍ਫ਼ਤਾਰ ਕਰਕੇ ਥਾਣਾ ਗੜ੍ਹਦੀਵਾਲ ਵਿਖੇ ਲਿਜਾਇਆ, ਜਿਸ ਦੇ ਵਿਰੋਧ 'ਚ ਜਲ ਸਪਲਾਈ ਦਫ਼ਤਰ ਮਲਸੀਆਂ ਵਿਖੇ ਬ੍ਰਾਂਚ ਸ਼ਾਹਕੋਟ ਤੇ ਨਕੋਦਰ ਦੇ ਸਾਥੀਆਂ ਵਲੋਂ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਨੇ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ 'ਤੇ ਸਾਡਾ ਕੋਈ ਵੀ ਵਿਰੋਧ-ਪ੍ਰਦਰਸ਼ਨ ਕਰਨ ਦਾ ਫ਼ੈਸਲਾ ਨਹੀਂ ਸੀ, ਪਰ ਇਸ ਦੇ ਬਾਵਜੂਦ ਵੀ ਜਥੇਬੰਦੀ ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਨੂੰ ਸਵੇਰੇ ਹੀ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਸਰਕਾਰ ਨੇ ਜਥੇਬੰਦੀ ਨੂੰ 10 ਅਪ੍ਰੈਲ ਦੀ ਮੀਟਿੰਗ ਦੇ ਕੇ ਵਰਕਰਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਹੈ ਤੇ ਦੂਜੇ ਪਾਸੇ ਆਗੂਆਂ ਦੀਆਂ ਗਿ੍ਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਮੁਲਾਜ਼ਮ ਪੱਖੀ ਨਹੀਂ ਹੈ | ਜਥੇਬੰਦੀ ਦੇ ਸੂਬੇ ਭਰ 'ਚ ਹੋਏ ਜ਼ਬਰਦਸਤ ਪ੍ਰਦਰਸ਼ਨ ਤੋਂ ਬਾਅਦ ਮਜ਼ਬੂਰਨ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਨੂੰ ਰਿਹਾਅ ਕਰਨਾ ਪਿਆ | ਇਸ ਮੌਕੇ ਵਿੱਤ ਸਕੱਤਰ ਰੇਸ਼ਮ ਸਿੰਘ ਭੋਇਪੁਰ, ਜੁਆਇੰਟ ਸਕੱਤਰ ਸ਼ਿੰਦਰਪਾਲ ਸੰਧੂ, ਮੀਤ ਪ੍ਰਧਾਨ ਕੁਲਦੀਪ ਚੰਦ ਨਾਹਰ, ਮੀਤ ਪ੍ਰਧਾਨ ਸੰਦੀਪ ਸਿੰਘ ਕੰਗ ਤੋਂ ਇਲਾਵਾ ਵਰਕਰ ਸਾਥੀ ਵੱਡੀ ਗਿਣਤੀ 'ਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਵਿਖੇ ਨੰਗਲੀ ਵਾਲੇ ਮਹਾਰਾਜ ਦਾ ਸਾਲਾਨਾ ਸਤਿਸੰਗ ਕਰਵਾਇਆ <br/> ਅਗਲੀ ਖ਼ਬਰ ਵਿਸ਼ਵ ਸਿਹਤ ਦਿਵਸ 'ਤੇ ਜਾਗਰੂਕਤਾ ਸੈਮੀਨਾਰ ਕਰਵਾਇਆ <br/>
Ad Position 24