11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਇੰਡੋ ਸਵਿਸ ਸਕੂਲ ਵਿਖੇ ਵਿਸ਼ੇਸ਼ ਸਵੇਰ ਦੀ ਪ੍ਰਾਥਨਾ ਸਭਾ ਕਰਵਾਈ <br/>

Ad Position 21
No active advertisement
ਇੰਡੋ ਸਵਿਸ ਸਕੂਲ ਵਿਖੇ 'ਵਿਸ਼ਵ ਸਿਹਤ ਦਿਵਸ' ਮਨਾਉਣ ਮੌਕੇ ਸਕੂਲ ਦੇ ਵਿਦਿਆਰਥੀ | ਤਸਵੀਰ : ਗੁਰਵਿੰਦਰ ਸਿੰਘ <br/> 08-04-2026
ਨਕੋਦਰ, 7 ਅਪ੍ਰੈਲ (ਗੁਰਵਿੰਦਰ ਸਿੰਘ)-ਸਥਾਨਕ ਇੰਡੋ ਸਵਿਸ ਇੰਟਰਨੈਸ਼ਨਲ ਕਾਨਵੇਂਟ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਤੇ ਮਹਾਨ ਸੰਤ ਗੁਰੂ ਨਾਭਾ ਦਾਸ ਦੇ ਜਨਮ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਵੇਰ ਦੀ ਸਭਾ ਕਰਵਾਈ ਗਈ | ਇਸ ਮੌਕੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਵਿਸ਼ਵ ਸਿਹਤ ਦਿਵਸ ਦੇ ਸੰਬੰਧ ਵਿਚ ਸਿਹਤਮੰਦ ਜੀਵਨ ਸ਼ੈਲੀ, ਸਾਫ਼-ਸਫ਼ਾਈ ਤੇ ਸਹੀ ਖੁਰਾਕ ਦੀ ਮਹੱਤਤਾ ਬਾਰੇ ਇਕ ਸਕਿੱਟ ਰਾਹੀਂ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਨੇ ਦੈਨਿਕ ਜੀਵਨ ਵਿਚ ਯੋਗ ਤੇ ਕਸਰਤ ਨੂੰ ਸ਼ਾਮਿਲ ਕਰਨ ਦੀ ਅਪੀਲ ਕੀਤੀ | ਉਨ੍ਹਾਂ ਨੇ ਸਿਹਤ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਭਾਸ਼ਨ ਤੇ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ | ਪ੍ਰਾਥਨਾ ਸਭਾ ਵਿਚ ਅਜ਼ਾਦ ਹਾਊਸ ਦੇ ਵਿਦਿਆਰਥੀਆਂ ਨੇ ਗੁਰੂ ਨਾਭਾ ਦਾਸ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਰੌਸ਼ਨੀ ਪਾਈ | ਉਨ੍ਹਾਂ ਨੇ ਦੱਸਿਆ ਕਿ ਗੁਰੂ ਨਾਭਾ ਦਾਸ ਜੀ ਨੇ ਸਮਾਜ ਨੂੰ ਸੱਚਾਈ, ਸੇਵਾ ਤੇ ਨਿਮਰਤਾ ਦਾ ਸਨੇਹਾ ਦਿੱਤਾ | ਇਸ ਮੌਕੇ ਸਕੂਲ ਪਿ੍ੰਸੀਪਲ ਪੰਕਜ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿਹਤਮੰਦ ਜੀਵਨ ਹੀ ਖੁਸ਼ਹਾਲ ਜੀਵਨ ਦੀ ਕੁੰਜੀ ਹੈ ਤੇ ਸਾਨੂੰ ਆਪਣੇ ਰੋਜ਼ਾਨਾ ਜੀਵਨ 'ਚ ਚੰਗੀਆਂ ਆਦਤਾਂ ਨੂੰ ਅਪਣਾਉਣਾ ਚਾਹੀਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਨਾਭਾ ਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਵਿਪਨ ਸ਼ਰਮਾ, ਚੇਅਰਪਰਸਨ ਮੈਡਮ ਜਯੋਤੀ ਸ਼ਰਮਾ ਤੇ ਐੱਮ. ਡੀ. ਮਿਸਟਰ ਸ਼ਿਵਮ ਸ਼ਰਮਾ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਗੁਰੂ ਨਾਭਾ ਦਾਸ ਜੀ ਦੀਆਂ ਸਿੱਖਿਆਵਾਂ ਸਾਨੂੰ ਸਹਿਨਸ਼ੀਲਤਾ, ਨਿਮਰਤਾ ਤੇ ਸੱਚਾਈ ਦਾ ਪਾਠ ਪੜ੍ਹਾਉਂਦੀਆਂ ਹਨ | ਉਨ੍ਹਾਂ ਦਾ ਜੀਵਨ ਸਾਨੂੰ ਇਹ ਸਿਖਾਉਂਦਾ ਹੈ ਕਿ ਮਨੁੱਖਤਾ ਦੀ ਸੇਵਾ ਤੇ ਰੱਬ ਪ੍ਰਤੀ ਅਟੱਲ ਵਿਸ਼ਵਾਸ ਨਾਲ ਜੀਵਨ ਨੂੰ ਸਫਲ ਬਣਾਇਆ ਜਾ ਸਕਦਾ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਨਾਭਾ ਦਾਸ ਜੀ ਦੇ ਉੱਚੇ ਆਦਰਸ਼ਾਂ ਨੂੰ ਆਪਣੀ ਜ਼ਿੰਦਗੀ ਵਿਚ ਅਪਣਾਉਣ ਤੇ ਚੰਗੇ ਚਰਿੱਤਰ ਵਾਲੇ ਨਾਗਰਿਕ ਬਣਨ ਲਈ ਯਤਨਸ਼ੀਲ ਰਹਿਣ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਮੁਲਾਜ਼ਮਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ <br/> ਅਗਲੀ ਖ਼ਬਰ ਥਾਪਰ ਮਾਡਲ ਅਧੀਨ ਬਣਨ ਵਾਲੇ ਛੱਪੜ ਦਾ ਕੰਮ ਸ਼ੁਰੂ ਕਰਵਾਇਆ <br/>
Ad Position 24