11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਨੇ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 08-04-2026

ਗੁਰਾਇਆ, 7 ਅਪ੍ਰੈਲ (ਬਲਵਿੰਦਰ ਸਿੰਘ)-ਵਿਸ਼ਵ ਸਿਹਤ ਦਿਵਸ ਦੇ ਮੌਕੇ ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ | ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਮਜੀਤ ਸਿੰਘ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਪੂਰਾ ਲਾਭ ਲੈਣਾ ਚਾਹੀਦਾ ਹੈ | ਉਨ੍ਹਾਂ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਰਾਹੀਂ ਪੰਜਾਬ ਦੇ ਹਰ ਨਾਗਰਿਕ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਬੀਮਾ ਮੁਹੱਈਆ ਕਰਵਾਇਆ ਜਾ ਰਿਹਾ ਹੈ | ਮੈਡੀਕਲ ਅਫ਼ਸਰ ਡੈਂਟਲ ਡਾ. ਅਵਿਨਾਸ਼ ਨੇ ਦੰਦਾ ਸਿਹਤ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਿਹਤਮੰਦ ਦੰਦ ਤੇ ਮੂੰਹ ਸਰੀਰ ਦੀ ਸਮੁੱਚੀ ਸਿਹਤ ਲਈ ਬਹੁਤ ਜ਼ਰੂਰੀ ਹਨ ਅਤੇ ਲੋਕਾਂ ਨੂੰ ਨਿਯਮਿਤ ਤੌਰ 'ਤੇ ਦੰਦਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਯੂਨੀਕ ਜਿੰਮ 'ਚ ਲੋਹੀਆਂ 'ਚ ਪੰਜਾਬ ਪੁਲਿਸ ਦੇ ਜਵਾਨ 'ਰਣਜੀਤ ਸਿੰਘ ਰਾਣਾ' ਦਾ ਸਨਮਾਨ <br/> ਅਗਲੀ ਖ਼ਬਰ ਨਾਜਾਇਜ਼ ਦੇਸੀ ਸ਼ਰਾਬ ਸਮੇਤ ਇਕ ਕਾਬੂ
Ad Position 24