17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਖ਼ਾਲਸਾ ਮਾਰਚ 'ਚ ਸ਼ਾਮਿਲ ਹੋਣ ਲਈ ਸੁਖਬੀਰ ਨੂੰ ਦਿੱਤਾ ਸੱਦਾ

Ad Position 21
No active advertisement
ਅਜੀਤ ਡੈਸਕ 09-04-2026
ਜਲੰਧਰ, 8 ਅਪ੍ਰੈਲ (ਐੱਮ. ਐੱਸ. ਲੋਹੀਆ)-ਪ੍ਰਬੰਧਕ ਕਮੇਟੀ ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਲੋਂ ਸਮੂਹ ਸਿੰਘ ਸਭਾਵਾਂ, ਸੇਵਾ ਸੁਸਾਇਟੀਆਂ ਅਤੇ ਜਥੇਬੰਦੀਆਂ ਦੇ ਸਹਿਯੋਗ ਨਾਲ 13 ਅਪ੍ਰੈਲ ਦਿਨ ਸੋਮਵਾਰ ਨੂੰ ਸਜਾਏ ਜਾ ਰਹੇ ਖ਼ਾਲਸਾ ਮਾਰਚ 'ਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਿਸ਼ੇਸ਼ ਸੱਦਾ ਦਿੱਤਾ ਗਿਆ | ਜਲੰਧਰ ਦੇ ਜ਼ਿਲ੍ਹਾ ਯੂਥ ਪ੍ਰਧਾਨ ਗਗਨਦੀਪ ਸਿੰਘ ਗੱਗੀ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ਹਰਜਾਪ ਸਿੰਘ ਸੰਘਾ ਨੇ ਅੱਜ ਸ. ਬਾਦਲ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕਰਕੇ, ਉਨ੍ਹਾਂ ਨੂੰ ਖ਼ਾਲਸਾ ਮਾਰਚ 'ਚ ਸ਼ਾਮਲ ਹੋਣ ਦੀ ਬੇਨਤੀ ਕੀਤੀ | ਗਗਨਦੀਪ ਸਿੰਘ ਗੱਗੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਬਾਦਲ ਨੂੰ ਜਾਣਕਾਰੀ ਦਿੱਤੀ ਕਿ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਤੋਂ ਦੁਪਹਿਰ 2 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚੋਂ ਹੁੰਦਾ ਹੋਇਆ ਇਹ ਮਾਰਚ ਰਾਤ ਸਮੇਂ ਇਤਿਹਾਸਿਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਸਤੀ ਸ਼ੇਖ ਵਿਖੇ ਸਮਾਪਤ ਹੋਵੇਗਾ | ਉਨ੍ਹਾਂ ਦੱਸਿਆ ਕਿ ਸਜਾਏ ਜਾ ਰਹੇ ਇਸ ਖ਼ਾਲਸਾ ਮਾਰਚ ਪ੍ਰਤੀ ਸ਼ਹਿਰ ਦੀ ਸੰਗਤ 'ਚ ਭਾਰੀ ਉਤਸ਼ਾਹ ਹੈ | ਉਨ੍ਹਾਂ ਸ. ਬਾਦਲ ਨੂੰ ਖ਼ਾਲਸਾ ਮਾਰਚ ਦੇ ਰੂਟ ਅਤੇ ਇਸ ਦੀ ਚੜ੍ਹਦੀਕਲਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰਾਂ ਨੂੰ 5 ਕਿੱਲੋ ਵਾਲੇ ਸਿਲੰਡਰ ਉਪਲਬਧ ਕਰਵਾਏ ਅਗਲੀ ਖ਼ਬਰ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਕਿਸਾਨ ਚਿੰਤਾ 'ਚ ਡੁੱਬੇ
Ad Position 24