ਜਲੰਧਰ, 8 ਅਪ੍ਰੈਲ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਦੀ ਅਦਾਲਤ ਨੇ 110 ਗਰਾਮ ਨਸ਼ੀਲੇ ਪਦਾਰਥ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੂਰਜ ਵਾਸੀ ਬੇਅੰਤ ਨਗਰ, ਲੱਧੇਵਾਲੀ, ਜਲੰਧਰ ਨੂੰ 2 ਸਾਲ 6 ਮਹੀਨੇ ਦੀ ਕੈਦ ਅਤੇ 25 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ 'ਤੇ ਦੋਸ਼ੀ ਨੂੰ 3 ਮਹੀਨੇ ਹੋਰ ਸਜ਼ਾ ਭੁਗਤਣੀ ਪਵੇਗੀ | ਦੋਸ਼ੀ ਖ਼ਿਲਾਫ਼ ਮਿਤੀ 28 ਅਗਸਤ 2023 ਨੂੰ ਥਾਣਾ ਰਾਮਾ ਮੰਡੀ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |