ਜਲੰਧਰ, 8 ਅਪ੍ਰੈਲ (ਪਵਨ ਖਰਬੰਦਾ)-ਸੇਂਟ ਸੋਲਜਰ ਮੈਨੇਜਮੈਂਟ ਐਂਡ ਟੈਕਨੀਕਲ ਇੰਸਟੀਚਿਊਟ ਕਪੂਰਥਲਾ ਰੋਡ ਜਲੰਧਰ 'ਚ ਵਿਦਿਆਰਥੀਆਂ ਨੇ ਉਤਸ਼ਾਹ ਤੇ ਜਾਗਰੂਕਤਾ ਨਾਲ ਵਿਸ਼ਵ ਸਿਹਤ ਦਿਵਸ ਮਨਾਇਆ | ਇਸ ਮੌਕੇ ਵਿਦਿਆਰਥੀਆਂ ਨੂੰ ਇਕ ਜਾਣਕਾਰੀ ਭਰਪੂਰ ਪੇਸ਼ਕਾਰੀ ਰਾਹੀਂ ਚੰਗੀ ਸਿਹਤ, ਸਫ਼ਾਈ, ਸੰਤੁਲਿਤ ਖ਼ੁਰਾਕ, ਤੰਦਰੁਸਤੀ ਤੇ ਸਿਹਤਮੰਦ ਜੀਵਨ ਸ਼ੈਲੀ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ | ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਕਿਵੇਂ ਬਣਾਈ ਰੱਖਣਾ ਹੈ, ਇਸ ਬਾਰੇ ਮਾਰਗਦਰਸ਼ਨ ਕੀਤਾ ਗਿਆ | ਉਨ੍ਹਾਂ ਨੂੰ ਆਪਣੀ ਰੋਜ਼ਾਨਾ ਰੁਟੀਨ ਵਿਚ ਸਿਹਤਮੰਦ ਆਦਤਾਂ ਅਪਣਾਉਣ ਅਤੇ ਦੂਜਿਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਵੀ ਉਤਸ਼ਾਹਿਤ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਰੋਹਨ ਸ਼ਰਮਾ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿਚ ਸਿਹਤਮੰਦ ਰਹਿਣ ਦੀ ਮਹੱਤਤਾ 'ਤੇ ਚਾਨਣਾ ਪਾਇਆ | ਉਨ੍ਹਾਂ ਸਾਰਿਆਂ ਨੂੰ ਆਪਣੀ ਸਿਹਤ ਤੇ ਤੰਦਰੁਸਤੀ ਦਾ ਧਿਆਨ ਰੱਖਣ ਲਈ ਉਤਸ਼ਾਹਿਤ ਕੀਤਾ |