16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਜੱਟ ਸਿੱਖ ਕੌਂਸਲ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ

Ad Position 21
No active advertisement
ਅਜੀਤ ਡੈਸਕ 09-04-2026
ਜਲੰਧਰ, 8 ਅਪ੍ਰੈਲ (ਜਸਪਾਲ ਸਿੰਘ)-ਜੱਟ ਸਿੱਖ ਕੌਂਸਲ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੂੰ 45 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ | ਇਸ ਮੌਕੇ ਕਰਵਾਏ ਸਮਾਗਮ 'ਚ ਜੱਟ ਸਿੱਖ ਕੌਂਸਲ ਦੇ ਪ੍ਰਧਾਨ ਸ. ਕੁਲਜੀਤ ਸਿੰਘ ਹੇਅਰ ਬਤÏਰ ਮੁੱਖ ਮਹਿਮਾਨ ਸ਼ਾਮਿਲ ਹੋਏ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਫਾਇਨਾਂਸ ਸੈਕੇਟਰੀ ਸ. ਸੁਖਬਹਾਰ ਸਿੰਘ ਤੇ ਸਮੂਹ ਮੈਂਬਰ ਵੀ ਮੌਜੂਦ ਸਨ | ਮਹਿਮਾਨਾਂ ਦਾ ਸਵਾਗਤ ਸ. ਜਸਪਾਲ ਸਿੰਘ ਵੜੈਚ, ਸੰਯੁਕਤ ਸਕੱਤਰ ਗਵਰਨਿੰਗ ਕÏਾਸਲ ਲਾਇਲਪੁਰ ਖਾਲਸਾ ਕਾਲਜ ਜਲੰਧਰ ਤੇ ਪਿ੍ੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਕੌਂਸਲ ਦਾ ਗਠਨ 2010 ਵਿਚ ਹੋਇਆ ਤੇ ਇਹ ਸੰਸਥਾ ਲੰਮੇ ਸਮੇਂ ਤੋਂ ਕਾਲਜ ਦੇ ਹੋਣਹਾਰ ਤੇ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਇਹ ਸਕਾਲਰਸ਼ਿਪ ਦਿੰਦੀ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਨੂੰ ਵੀ ਸੰਸਥਾ ਵਲੋਂ 8 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਗਈ | ਪਿ੍ੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਜਸਪਾਲ ਸਿੰਘ ਵੜੈਚ ਤੇ ਕੌਂਸਲ ਦੇ ਪ੍ਰਧਾਨ ਕੁਲਜੀਤ ਸਿੰਘ ਹੇਅਰ, ਫਾਇਨਾਂਸ ਸੈਕੇਟਰੀ ਸੁਖਬਹਾਰ ਸਿੰਘ, ਗੁਰਇਕਬਾਲ ਸਿੰਘ ਢਿਲੋਂ, ਰਾਜਾ ਕਾਹਲੋਂ, ਬਲਜਿੰਦਰ ਸਿੰਘ ਢੱਡਾ, ਧਰਮਿੰਦਰ ਸਿੰਘ ਚਾਹਲ ਤੇ ਤਜਿੰਦਰ ਸਿੰਘ ਸੋਹਲ ਮੈਂਬਰਾਂ ਦਾ ਧੰਨਵਾਦ ਕੀਤਾ | ਪਿ੍ੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਸਥਾ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਜਿਥੇ ਵਿਦਿਆਰਥੀਆਂ ਨੂੰ ਆਰਥਿਕ ਮਦਦ ਮਿਲਦੀ ਹੈ ਉਥੇ ਅਗਾਂਹ ਪੜ੍ਹਨ ਤੇ ਅੱਗੇ ਵਧਣ ਲਈ ਉਤਸ਼ਾਹ ਮਿਲਦਾ ਹੈ | ਇਸ ਮੌਕੇ ਜੱਟ ਸਿੱਖ ਕੌਂਸਲ ਵਲੋਂ ਵਿਦਿਆਰਥੀਆਂ ਪ੍ਰਭਜੋਤ ਸਿੰਘ, ਰਮਨਪ੍ਰੀਤ ਕÏਰ, ਗੁਰਪ੍ਰੀਤ ਸਿੰਘ, ਕਿਰਨਦੀਪ ਕÏਰ, ਸਹਿਜਪ੍ਰੀਤ ਕÏਰ, ਅਰਸ਼ਦੀਪ ਕÏਰ, ਗਗਨਦੀਪ ਸਿੰਘ, ਗੁਰਸਿਮਰਨ ਕÏਰ ਅਤੇ ਅਮਨਪ੍ਰੀਤ ਕÏਰ ਨੂੰ ਸਕਾਲਰਸ਼ਿਪ ਤਕਸੀਮ ਕੀਤੀ | ਸਟੇਜ ਸਕੱਤਰ ਦੀ ਭੂਮਿਕਾ ਡਾ. ਹਰਜਿੰਦਰ ਸਿੰਘ ਸੇਖੋਂ ਨੇ ਨਿਭਾਈ ¢
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਮਨਾਇਆ ਨੌਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ <br/>
Ad Position 24