16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਮਨਾਇਆ ਨੌਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ

Ad Position 21
No active advertisement
ਅਜੀਤ ਡੈਸਕ 09-04-2026
ਜਲੰਧਰ, 8 ਅਪ੍ਰੈਲ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਜਲੰਧਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਨ੍ਹਾਂ ਤਹਿਤ ਵਿਸ਼ੇਸ਼ ਤੌਰ 'ਤੇ ਸੰਧਿਆ ਵੇਲੇ ਤੋਂ ਦਿਵਾਨ ਸਜਾਏ ਗਏ, ਜਿਨ੍ਹਾਂ ਦੌਰਾਨ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਸ਼ਨਬੀਰ ਸਿੰਘ ਦੇ ਜੱਥੇ ਅਤੇ ਪ੍ਰਸਿੱਧ ਕੀਰਤਨੀਏ ਭਾਈ ਗੁਰਦੇਵ ਸਿੰਘ 'ਪ੍ਰੀਤ' ਦੇ ਜਥੇ ਨੇ ਸੰਗਤ ਨੂੰ ਕੀਰਤਨ ਦੁਆਰਾ ਗੁਰੂ ਚਰਨਾ ਨਾਲ ਜੋੜਿਆ | ਇਨ੍ਹਾਂ ਦਿਵਾਨਾਂ 'ਚ ਪਿ੍ਸੱਧ ਕਥਾਵਾਚਕ ਗਿਆਨੀ ਮਨਜੀਤ ਸਿੰਘ 'ਸੇਵਕ' ਤੇ ਗਿਆਨੀ ਜੁਗਿਦੰਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਨੌਵੇਂ ਪਾਤਸ਼ਾਹ ਦੇ ਜੀਵਨ ਅਤੇ ਇਤਿਹਾਸ ਬਾਰੇ ਜਾਗਰੂਕ ਕੀਤਾ | ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਪਰਮਿਦੰਰ ਸਿੰਘ 'ਡਿੰਪੀ' ਵਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਸਟੇਜ ਦਾ ਸੰਚਾਲਨ ਕੀਤਾ ਗਿਆ | ਉਨ੍ਹਾਂ ਸਮੂਹ ਸੰਗਤ ਨੂੰ ਸਤਿਗੁਰਾਂ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਰਨਜੀਤ ਸਿੰਘ ਨੇ ਆਈਆਂ ਸੰਗਤ ਦਾ ਧੰਨਵਾਦ ਕੀਤਾ | ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਗੁਰਮਿਦੰਰ ਸਿੰਘ ਗੋਮਾ, ਰਵਿੰਦਰ ਸਿੰਘ ਰੀਹਲ, ਬਲਬੀਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਸਰਦੂਲ ਸਿੰਘ (ਕਾਨਪੁਰੀ), ਦਵਿੰਦਰ ਸਿੰਘ, ਸੁਖਦੇਵ ਸਿੰਘ ਸਹਿਗਲ, ਮਨਵਿੰਦਰ ਸਿੰਘ ਸਹਿਗਲ, ਗੁਰਜੀਤ ਸਿੰਘ, ਪਰਮਜੀਤ ਸਿੰਘ, ਬਲਦੇਵ ਸਿੰਘ ਕੁੰਦੀ, ਜਸਵਿੰਦਰ ਸਿੰਘ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ, ਗੁਰਿੰਦਰ ਸਿੰਘ ਮਝੈਲ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿਊਾਸੀਪਲ ਵਰਕਰਜ਼ ਫੈੱਡਰੇਸ਼ਨ ਵਲੋਂ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਅਗਲੀ ਖ਼ਬਰ ਜੱਟ ਸਿੱਖ ਕੌਂਸਲ ਵਲੋਂ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ
Ad Position 24