15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਐਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਐਸ. ਡੀ. ਕਾਲਜ ਦੀਆਂ ਵਿਦਿਆਰਥਣਾਂ ਪਿ੍ੰ. ਡਾ. ਪੂਜਾ ਪਰਾਸ਼ਰ ਤੇ ਹੋਰਨਾਂ ਸਟਾਫ ਮੈਂਬਰਾਂ ਦੇ ਨਾਲ | ਤਸਵੀਰ : ਮੁਨੀਸ਼ <br/> 09-04-2026
ਜਲੰਧਰ, 8 ਅਪ੍ਰੈਲ (ਜਸਪਾਲ ਸਿੰਘ)-ਪੀ. ਸੀ. ਐਮ. ਐਸ. ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼ ਦੀਆਂ ਵਿਦਿਆਰਥਣਾਂ ਨੇ ਅਕਾਦਮਿਕ ਸੈਸ਼ਨ 2025-26 ਲਈ 10+1 ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਾਰੀਆਂ ਸਟ੍ਰੀਮਾਂ ਵਿਚ ਚੰਗੇ ਨਤੀਜੇ ਹਾਸਿਲ ਕੀਤੇ | ਇਸ ਸੰਬੰਧੀ ਪਿੰ੍ਰ. ਡਾ. ਪੂਜਾ ਪਰਾਸ਼ਰ ਨੇ ਕਿਹਾ ਕਿ ਨਵੇਂ ਅਕਾਦਮਿਕ ਸੈਸ਼ਨ ਲਈ ਦਾਖਲੇ ਵੀ ਸ਼ੁਰੂ ਹੋ ਗਏ ਹਨ, ਜਿਸ ਨਾਲ ਚਾਹਵਾਨ ਵਿਦਿਆਰਥੀਆਂ ਨੂੰ ਸੰਸਥਾ ਦੀ ਉੱਤਮਤਾ ਦੀ ਪ੍ਰੰਪਰਾ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਗਿਆ ਹੈ | ਆਰਟਸ ਸਟ੍ਰੀਮ ਵਿਚ ਜਾਨਵੀ ਛਾਬੜਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਉਸ ਤੋਂ ਬਾਅਦ ਦਿ੍ਸ਼ਟੀ ਦੂਜੇ ਸਥਾਨ 'ਤੇ ਅਤੇ ਭਾਵਨਾ ਤੀਜੇ ਸਥਾਨ 'ਤੇ ਰਹੀ | ਕਾਮਰਸ ਵਿਚ ਘਨਾਲੀ ਪਹਿਲੇ, ਜਦਕਿ ਭੂਮਿਕਾ ਤੇ ਅੰਮਿ੍ਤ ਨੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਾਇੰਸ (ਮੈਡੀਕਲ) ਸਟ੍ਰੀਮ ਵਿਚ ਏਕਤਾ ਨੇ ਸੂਚੀ ਵਿਚ ਸਿਖਰਲਾ ਸਥਾਨ ਪ੍ਰਾਪਤ ਕੀਤਾ, ਕਸ਼ਿਸ਼ ਨੇ ਦੂਜਾ ਸਥਾਨ ਤੇ ਵੰਸ਼ੁਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੌਰਾਨ ਸਾਇੰਸ (ਨਾਨ-ਮੈਡੀਕਲ) ਸਟ੍ਰੀਮ ਵਿਚ ਆਕਿ੍ਤੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਉਸ ਤੋਂ ਬਾਅਦ ਮੋਨਿਕਾ ਦੂਜੇ ਸਥਾਨ 'ਤੇ ਅਤੇ ਗੁਰਲੀਨ ਤੀਜੇ ਸਥਾਨ 'ਤੇ ਰਹੀ | ਪ੍ਰਧਾਨ ਨਰੇਸ਼ ਬੁਧੀਆ, ਸੀਨੀਅਰ ਉਪ ਪ੍ਰਧਾਨ ਵਿਨੋਦ ਦਾਦਾ, ਪ੍ਰਬੰਧਕੀ ਕਮੇਟੀ ਦੇ ਹੋਰ ਮੈਂਬਰਾਂ ਤੇ ਪਿ੍ੰਸੀਪਲ ਡਾ. ਪੂਜਾ ਪਰਾਸ਼ਰ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ 'ਤੇ ਉਨਵਾਂ ਨੂੰ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਇੰਨੋਸੈਂਟ ਹਾਰਟਸ ਕਾਲਜ ਦੇ ਵਿਦਿਆਰਥੀਆਂ ਨੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਖੁਰਾਕ ਸੁਰੱਖਿਆ ਜਾਗਰੂਕਤਾ ਪੰਦ੍ਹਰਵਾੜੇ ਦੀ ਸ਼ੁਰੂਆਤ, ਪਹਿਲੇ ਦਿਨ ਲੋਕਾਂ ਨੂੰ ਕੀਤਾ ਜਾਗਰੂਕ
Ad Position 24