14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਿੰਡ ਬਿੱਲੀ ਚੁਹਾਰਮੀ ਵਿਖੇ ਲੱਖ ਦਾਤਾ ਪੀਰ ਦੀ ਯਾਦ 'ਚ 125ਵਾਂ ਛਿੰਝ ਮੇਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 09-04-2026
ਮਲਸੀਆਂ, 8 ਅਪ੍ਰੈਲ (ਸੁਖਦੀਪ ਸਿੰਘ)-ਸ਼ਾਹਕੋਟ ਦੇ ਪਿੰਡ ਬਿੱਲੀ ਚੁਹਾਰਮੀ ਵਿਖੇ ਛਿੰਝ ਕਮੇਟੀ ਵਲੋਂ ਸਮੂਹ ਨਗਰ ਨਿਵਾਸੀ, ਐਨ. ਆਰ. ਆਈ., ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਲੱਖ ਦਾਤਾ ਪੀਰ ਤੇ ਸੰਤ ਬਾਬਾ ਬੂਟਾ ਸਿੰਘ ਦੀ ਯਾਦ 'ਚ 125ਵਾਂ ਸਾਲਾਨਾ ਛਿੰਝ ਮੇਲਾ ਕਰਵਾਇਆ | ਇਸ ਮੌਕੇ 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਕਾਂਗਰਸ ਪਾਰਟੀ ਹਲਕਾ ਨਕੋਦਰ ਦੇ ਇੰਚਾਰਜ ਡਾ. ਨਵਜੋਤ ਸਿੰਘ ਦਾਹੀਆ, ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਸੁਖਦੀਪ ਸਿੰਘ ਸੋਨੂੰ ਕੰਗ ਪੀ. ਏ. ਸ਼ੇਰੋਵਾਲੀਆ, ਸਾਬਕਾ ਸੂਚਨਾ ਕਮਿਸ਼ਨਰ ਐਡਵੋਕੇਟ ਅਵਤਾਰ ਸਿੰਘ ਕਲੇਰ, ਚੇਅਰਮੈਨ ਅਸ਼ਵਿੰਦਰਪਾਲ ਸਿੰਘ ਨੀਟੂ ਆਦਿ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਪਟਕੇ ਦੀ ਕੁਸ਼ਤੀ ਸ਼ੇਰਾ ਪਹਿਲਵਾਨ ਬਾਬਾ ਫਲਾਈ ਨੇ ਧਰਮਿੰਦਰ ਕੋਹਾਲੀ ਨੂੰ ਢਾਹ ਕੇ ਜਿੱਤੀ | ਪ੍ਰਬੰਧਕ ਕਮੇਟੀ ਵਲੋਂ ਮਹਿਮਾਨਾਂ ਤੇ ਪਹਿਲਵਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਜਗਦੇਵ ਸਿੰਘ ਭੁੱਲਰ, ਗੁਰਦੇਵ ਸਿੰਘ ਭੁੱਲਰ, ਬਾਬਾ ਜਸਵੰਤ ਸਿੰਘ ਕੋਟਲਾ, ਜਗਤਾਰ ਸਿੰਘ ਖ਼ਾਲਸਾ, ਸੰਤੋਖ ਸਿੰਘ ਖਹਿਰਾ, ਯੋਗਰਾਜ ਸਿੰਘ, ਰਾਜਾ ਕਬੱਡੀ ਖਿਡਾਰੀ, ਜੋਗਿੰਦਰ ਸਿੰਘ ਉਪਲ, ਬਲਕਾਰ ਸਿੰਘ, ਸੁਖਦੇਵ ਸਿੰਘ ਅÏਲਖ, ਰਵੀ ਕੋਲ, ਰੇਸ਼ਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਕ ਸੁਰਿੰਦਰ ਨਰੋਈਆਂ ਵਲੋਂ ਮਿਡਲ ਸਕੂਲ ਬਾਹਮਣੀਆਂ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਭੇਟ ਅਗਲੀ ਖ਼ਬਰ ਯੋਗ ਆਸ਼ਰਮ ਸ਼ਾਹਕੋਟ ਵਿਖੇ ਵਿਸਾਖੀ 14 ਨੂੰ
Ad Position 24