ਨਕੋਦਰ, 8 ਅਪ੍ਰੈਲ (ਗੁਰਵਿੰਦਰ ਸਿੰਘ)-ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਮਾਰਚ ਦੇ ਅਖੀਰ ਅਤੇ ਅਪ੍ਰੈਲ ਦੀ ਸ਼ੁਰੂਆਤ 'ਚ ਹੋਈ ਬੇਮÏਸਮੀ ਬਾਰਿਸ਼, ਤੇਜ਼ ਹਵਾਵਾਂ ਅਤੇ ਭਾਰੀ ਗੜ੍ਹੇਮਾਰੀ ਨੇ ਪੱਕ ਕੇ ਤਿਆਰ ਹੋਈ ਕਣਕ ਦੀ ਫਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ¢ ਲਗਾਤਾਰ ਹੋਈ ਬਾਰਿਸ਼ ਕਰਕੇ ਖੇਤਾਂ 'ਚ ਖੜ੍ਹੀ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ | ਪੰਜਾਬ ਕੁਦਰਤ ਦੀ ਮਾਰ ਅਤੇ ਨੀਤੀਗਤ ਕਮੀਆਂ ਕਾਰਨ ਸੰਕਟ 'ਚ ਹੈ¢ ਬਠਿੰਡਾ, ਮਾਨਸਾ, ਮੁਕਤਸਰ ਅਤੇ ਫਾਜ਼ਿਲਕਾ ਵਰਗੇ ਜ਼ਿਲਿ੍ਹਆਂ 'ਚ 80% ਤੱਕ ਫਸਲ ਦੇ ਨੁਕਸਾਨ ਦੀਆਂ ਖਬਰਾਂ ਹਨ ਸਰਕਾਰ ਨੂੰ ਸਿਰਫ਼ ਵਿਸ਼ੇਸ਼ ਗਿਰਦਾਵਰੀ ਦੇ ਹੁਕਮਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ¢ ਸਰਕਾਰ ਨੂੰ ਤੁਰੰਤ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਵਾਸਤੇ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ ¢ ਇਸ ਸੰਕਟ ਦੀ ਘੜੀ ਵਿੱਚ ਗੈਰ-ਸਰਕਾਰੀ ਸੰਗਠਨਾਂ ਐਨ.ਜੀ.ਓ, ਧਾਰਮਿਕ ਸੰਸਥਾਵਾਂ, ਰਾਜਨੀਤਿਕ ਪਾਰਟੀਆਂ ਅਤੇ ਹੋਰ ਭਲਾਈ ਸੰਸਥਾਵਾਂ ਨੂੰ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ¢ ਪੰਜਾਬ ਦੇ ਕਿਸਾਨਾਂ ਨੂੰ ਇਸ ਸੰਕਟ ਵਿੱਚ ਇਕੱਲਾ ਨਹੀਂ ਛੱਡਿਆ ਜਾਣਾ ਚਾਹੀਦਾ¢