ਮਹਿਤਪੁਰ, 8 ਅਪ੍ਰੈਲ (ਲਖਵਿੰਦਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ 'ਚ ਪੰਜਾਬ ਦੇ ਵੱਖ-ਵੱਖ ਬਲਾਕਾਂ ਤੋਂ ਨਵੇਂ ਬਲਾਕ ਪ੍ਰਧਾਨਾਂ ਦੀ ਚੋਣ ਕੀਤੀ ਗਈ ¢ ਜਿਸ ਵਿੱਚ ਮਹਿਤਪੁਰ ਦੇ ਸੀਨੀਅਰ ਆਗੂ ਕੌਂਸਲਰ ਮਹਿੰਦਰਪਾਲ ਸਿੰਘ ਟੁਰਨਾ, ਜਿਨ੍ਹਾਂ ਨੂੰ ਦੂਸਰੀ ਵਾਰ ਬਲਾਕ ਮਹਿਤਪੁਰ ਦਾ ਪ੍ਰਧਾਨ ਲਗਾਇਆ ਗਿਆ¢ ਜਿਸ ਨਾਲ ਮਹਿਤਪੁਰ ਦੇ ਕਾਂਗਰਸੀ ਵਰਕਰਾਂ ਅਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ ¢ ਮਹਿੰਦਰਪਾਲ ਸਿੰਘ ਟੁਰਨਾ ਨੂੰ ਇਲਾਕੇ ਦੇ ਵੱਖ-ਵੱਖ ਲੋਕਾਂ ਵੱਲੋਂ ਉਹਨਾਂ ਦੇ ਦਫ਼ਤਰ ਵਿਖੇ ਪਹੁੰਚ ਕੇ ਵਧਾਈ ਦਿੱਤੀ ਗਈ ਅਤੇ ਸਨਮਾਨਿਤ ਕੀਤਾ ਗਿਆ¢ ਇਸ ਸਬੰਧੀ ਗੱਲਬਾਤ ਕਰਦਿਆਂ ਮਹਿੰਦਰਪਾਲ ਸਿੰਘ ਟੁਰਨਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਵਲੋਂ ਜੋ ਵੀ ਜਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨਾਲ ਵਿਚਾਰ ਵਟਾਂਦਰਾ ਕਰਕੇ ਬਲਾਕ ਮਹਿਤਪੁਰ ਦੇ ਵਿਕਾਸ ਲਈ ਕੰਮ ਕੀਤਾ ਜਾਵੇਗਾ ¢ ਇਸ ਮÏਕੇ ਪ੍ਰਸ਼ਤਮ ਲਾਲ, ਕਸ਼ਮੀਰੀ ਲਾਲ, ਰਾਜ ਕੁਮਾਰ ਜੱਗਾ, ਪਰਮਜੀਤ ਸਿੰਘ ਪੰਮਾ, ਬਿਸ਼ੰਬਰ ਨਾਥ,ਸਰਬਜੀਤ ਸਿੰਘ, ਗੁਰਨਾਮ ਸਿੰਘ, ਸੰਤੋਖ ਸਿੰਘ, ਅਰਵਿੰਦਰ ਸਿੰਘ ਚੀਮਾ, ਬੱਗਾ ਘੁੰਮਣ ਆਦਿ ਹਾਜ਼ਰ ਸਨ¢