14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬੱਲਾਂ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜਾ 14 ਨੂੰ

Ad Position 21
No active advertisement
ਅਜੀਤ ਡੈਸਕ 09-04-2026
ਕਿਸ਼ਨਗੜ੍ਹ, 8 ਅਪ੍ਰੈਲ (ਹੁਸਨ ਲਾਲ)- ਗੁਰਦੁਆਰਾ ਬਾਬਾ ਭਾਗੋ ਜੀ ਬੱਲਾਂ 'ਚ ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਿਹਾੜਾ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ, ਸਮੂਹ ਨਗਰ ਨਿਵਾਸੀ ਸਾਧ ਸੰਗਤ ਬੱਲਾਂ ਦੀ ਸ਼ਮੂਲੀਅਤ 'ਚ ਗੁਰਦੁਆਰਾ ਬਾਬਾ ਭਾਗੋ ਜੀ ਪ੍ਰਬੰਧਕ ਟਰੱਸਟ ਦੇ ਵਿਸ਼ੇਸ਼ ਸਹਿਯੋਗ ਨਾਲ 14 ਅਪ੍ਰੈਲ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ ¢ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਪ੍ਰਧਾਨ ਸੁਰਿੰਦਰ ਸਿੰਘ ਹੋਠੀ, ਉੱਘੇ ਸਮਾਜ ਸੇਵੀ ਰਣਵੀਰ ਸਿੰਘ ਬੱਲ, ਸਾਬਕਾ ਸਰਪੰਚ ਪ੍ਰਦੀਪ ਕੁਮਾਰ ਦੀਪਾ ਬੱਲ ਤੇ ਰਾਜਵੀਰ ਸਿੰਘ ਬੱਲ ਨੇ ਸਾਂਝੇ ਤÏਰ 'ਤੇ ਦੱਸਿਆ ਕਿ 14 ਅਪ੍ਰੈਲ ਨੂੰ ਅਖੰਡ ਪਾਠ ਦੇ ਭੋਗ ਪਾਏ ਜਾਣਗੇ¢ ਅਰਦਾਸ ਉਪਰੰਤ ਪੰਥਕ ਪ੍ਰਸਿੱਧ ਢਾਡੀ ਗਰਜਾ ਸਿੰਘ ਮਾਣਕ ਸ਼ਰੀਫ ਦਾ ਢਾਡੀ ਜਥਾ ਅਤੇ ਪ੍ਰਸਿੱਧ ਕਵੀਸ਼ਰ ਮਨਜੀਤ ਸਿੰਘ ਸੋਹੀ ਦਾ ਕਵੀਸ਼ਰੀ ਜਥਾ ਹਾਜ਼ਰੀਨ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖਾਲਸਾ ਪੰਥ ਦੀ ਸਾਜਨਾ ਦਾ ਸੁਨਹਿਰੀ ਇਤਿਹਾਸ ਸਰਵਣ ਕਰਵਾਉਣ ਦੇ ਨਾਲ ਨਾਲ ਪ੍ਰਚਾਰਕ ਤੇ ਸਿੱਖ ਵਿਦਵਾਨ ਭਾਈ ਭਗਵਾਨ ਸਿੰਘ ਜੋਹਲ ਸਿੰਘਾਂ ਸ਼ਹੀਦਾਂ ਦੇ ਲਾਸਾਨੀ ਕੁਰਬਾਨੀਆਂ ਭਰੇ ਇਤਿਹਾਸ ਨਾਲ ਗੁਰੂ ਚਰਨਾਂ ਨਾਲ ਜੋੜਨਗੇ¢
Ad Position 22
No active advertisement
ਪਿਛਲੀ ਖ਼ਬਰ ਚਰਨ ਛੋਹ ਪ੍ਰਾਪਤ ਧਰਤੀ ਚਿਤੌੜਗੜ੍ਹ ਤੋਂ ਲਿਆਂਦੇ ਚਰਨ ਚਿੰਨ੍ਹ ਸ੍ਰੀ ਗੁਰੂ ਰਵਿਦਾਸ ਚੌਕ ਵਿਚ ਸੁਸ਼ੋਭਿਤ ਅਗਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ 'ਚ ਮਨਾਇਆ ਵਿਸ਼ਵ ਸਿਹਤ ਦਿਵਸ
Ad Position 24