ਜਲੰਧਰ, 9 ਅਪ੍ਰੈਲ (ਜਸਪਾਲ ਸਿੰਘ)-ਸੇਠ ਰਾਮ ਚੰਦ ਕੇ. ਵੀ. ਸੀ. ਅਰਬਨ ਐਸਟੇਟ ਫੇਸ 1 ਸਕੂਲ ਦੇ ਨਵੇਂ ਸੈਸ਼ਨ 2026-27 ਦਾ ਆਗਾਜ਼ ਕੀਤਾ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਅਟਾਰਨੀ ਅਫਸਰ ਸ੍ਰੀ ਅਨਿਲ ਬੋਪਾਰਾਏ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਜਦਕਿ ਡਾ. ਨੀਰਜ ਦੀਕਸ਼ਿਤ ਵੀ ਵਿਸ਼ੇਸ਼ ਤੌਰ 'ਤੇ ਬੱਚਿਆਂ ਦੀ ਹੌਂਸਲਾ ਅਫਜਾਈ ਲਈ ਪਹੁੰਚੇ | ਇਸ ਮੌਕੇ ਸਕੂਲ ਦੀ ਵਾਈਸ ਪਿ੍ੰਸੀਪਲ ਸ੍ਰੀਮਤੀ ਆਸਿਮਾ ਨੇ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਚੰਦਨ ਚੁੱਗ ਵਲੋਂ ਸਾਲ 2026 ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਤੇ ਸਕੂਲ ਦੇ ਮਿਹਨਤੀ ਅਧਿਆਪਕਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਕੂਲ ਦੇ ਪਿ੍ੰਸੀਪਲ ਰਾਜ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ ਅਤੇ ਮਿਹਨਤ ਦੇ ਸਦਕਾ ਹੀ ਹਰ ਵਿਦਿਆਰਥੀ ਇਨਾਮ ਦਾ ਹੱਕਦਾਰ ਬਣਦਾ ਹੈ | ਅੰਤ ਵਿਚ ਸ੍ਰੀ ਚੰਦਨ ਚੁੱਗ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ |