ਜਲੰਧਰ, 9 ਅਪ੍ਰੈਲ (ਚੰਦੀਪ ਭੱਲਾ)-ਜੇ. ਐਮ. ਆਈ. ਸੀ. ਨਮਿਤਾ ਸ਼ਰਮਾ ਦੀ ਅਦਾਲਤ ਨੇ ਚੋਰੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕਰਨ ਕੁਮਾਰ ਉਰਫ਼ ਕਰਨ ਵਾਸੀ ਵਿਸ਼ਰਾਮਪੁਰ, ਜਲੰਧਰ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 31 ਮਾਰਚ 2022 ਨੂੰ ਥਾਣਾ ਕਰਤਾਰਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |